ਗੁਆਚ ਗਈ ਸੁਰਮੇਦਾਨੀ

ਲਾਡੀ ਸੁਖਜਿੰਦਰ ਕੌਰ ਭੁੱਲਰਪਹਿਲਾਂ ਆਮ ਹੀ ਸੁਆਣੀਆਂ ਖਰਲ ਦੀ ਸਹਾਇਤਾ ਨਾਲ ਸੁਰਮਾ ਘਰ ਵਿੱਚ ਹੀ ਪੀਸ ਦੀਆਂ ਸਨ। ਸੁਰਮਾ ਪੀਸਣ ਲਈ ਸੁਰਮੇ ਦੀ ਡਲ਼ੀ, ਛੋਟੀਆਂ ਇਲੈਚੀਆਂ, ਕੌਲ ਡੋਡਾ, ਹਰੜਾ, ਇੱਕ ਪਤਾਸਾ ਤੇ ਇੱਲ ਦਾ ਆਂਡਾ ਇਹ ਸਾਰਾ ਨਿੱਕ-ਸੁੱਕ ਖਰਲ ਵਿੱਚ ਪਾ ਕੇ, ਲੰਬੂਤਰੇ ਜਿਹੇ ਪੱਥਰ ਨਾਲ ਕਈ-ਕਈ ਦਿਨ ਲਗਾਤਾਰ ਥੋੜੀ-ਥੋੜੀ ਰਗੜਾਈ ਕਰਕੇ ਚੰਨ ਦੀ ਰੌਸ਼ਨੀ ਵਿੱਚ ਸੁਰਮਾ ਬਰੀਕ ਪੀਸ ਲੈਂਦੀਆਂ ਤੇ ਪੀਸਿਆਂ ਹੋਈਆਂ ਸੁਰਮਾ ਸੁਰਮੇਦਾਨੀ ਜਾਂ ਸ਼ੀਸ਼ੀ ਵਿੱਚ ਪਾ ਕੇ ਰੱਖ ਲੈਂਦੀਆਂ ਸਨ। ਸੁਰਮੇ ਦਾ ਜ਼ਿਕਰ ਬੋਲੀ ਵਿੱਚ ਇਸ ਤਰਾਂ ਹੈ-ਬਾਰੀ ਉਹਲੇ ਸੁਰਮਾ ਪਾਵਾਂ, ਉੱਤੋਂ ਆਗਿਆ ਤਾਇਆ।ਰੋ-ਰੋ ਨਿਕਲ ਗਿਆ, ਬੜੇ ਸ਼ੌਕ ਨਾਲ ਪਾਇਆ।‌ਜੜਾਊ ਸੁਰਮੇਦਾਨੀ ਫੋਟੋ- ਕਰੁਨਾਕਾਂਥ ਬਠੂਲਾਕਈ ਮੁਟਿਆਰਾਂ ਲੰਮੀ ਧਾਰ ਬੰਨ੍ਹ-ਬੰਨ੍ਹ ਕੇ ਸੁਰਮਾ ਪਾਉਂਦੀਆਂ ਸਨ। ਉਸਨੂੰ ਪੂਛਾਂ ਵਾਲਾ ਸੁਰਮਾ ਕਿਹਾ ਜਾਂਦਾ ਸੀ। ਪੂਛਾਂ ਵਾਲਾ ਸੁਰਮਾ ਪਾਉਂਣਾ ਚੰਗਾ ਨਹੀਂ ਸਮਝਿਆਂ ਜਾਂਦਾ ਸੀ।ਅੱਖਾਂ ਵਿੱਚ ਸੁਰਮਾ ਪਾਵੇ ਬੰਨ੍ਹ-ਬੰਨ੍ਹ ਧਾਰੀ,ਕੁੜੀ ਮੁੰਡੇ ਵੇਖਣ ਦੀ ਮਾਰੀ।ਕਈਆਂ ਘਰਾਂ ਵਿੱਚ ਕੁਆਰੀ ਧੀ, ਭੈਂਣ ਮੁਟਿਆਰ ਨੂੰ ਸੁਰਮਾ ਪਾਉਂਣ ਦੀ ਇਜਾਜ਼ਤ ਨਹੀਂ ਹੁੰਦੀ ਸੀ। ਜਦੋਂ ਮੁਟਿਆਰ ਸੁਰਮਾ ਪਾ ਲੈਂਦੀ ਸੀ ਤਾਂ ਉਸਦੀ ਮਾਂ ਉਸਨੂੰ ਮਿੱਠੀ ਜਿਹੀ ਝਿੜਕ ਦੇ ਕੇ ਕਹਿੰਦੀ-ਬਾਰੀ ਹੇਠ ਖੜੋਤੀਏ, ਮੂਲ਼ੀ ਪੱਤ ਫੜਾ।ਅੱਗ ਲੱਗੇ ਤੇਰੇ ਰੂਪ ਨੂੰ, ਥੋੜ੍ਹਾ ਸੁਰਮਾ ਪਾ।ਮੁੰਡੇ ਦੇ ਵਿਆਹ ਸਮੇਂ ਘੋੜੀ 'ਤੇ ਚੜ੍ਹੇ ਦਿਉਰ ਨੂੰ ਭਾਬੀਆਂ ਬੜੇ ਚਾਵਾਂ ਨਾਲ ਸੁਰਮਾ ਪਾਉਂਦੀਆਂ ਹਨ ਤੇ ਬਾਕੀ ਰਿਸ਼ਤੇਦਾਰਨੀਆਂ ਘੋੜੀਆਂ ਗਾਉਂਦੀਆਂ ਹਨ-ਰਿਵਾਇਤੀ ਸੁਰਮੇਦਾਨੀਭਾਬੋ ਸੁਹਾਗਣ ਤੈਨੂੰ ਸੁਰਮਾ ਪਾਵੇ,ਪੀਲੀ-ਪੀਲੀ ਦਾਲ ਤੇਰੀ ਘੋੜੀ ਚਰੇ।ਭਾਬੀਆਂ ਦਿਉਰ ਨੂੰ ਸੁਰਮਾ ਪਾ ਕੇ ਫਿਰ ਉਸ ਤੋਂ ਕੁਝ ਪੈਸੇ ਸ਼ਗਨ (ਲਾਗ) ਵਜੋਂ ਮੰਗਦੀਆਂ ਹਨ।ਦੂਰੋਂ ਤਾਂ ਆਈ ਤੇਰੀ ਭਾਬੋ ਵਿਆਈ।ਦੇ-ਦੇ ਵੇ ਦੇ-ਦੇ ਸਾਨੂੰ ਸੁਰਮਾ ਪਵਾਈ।ਫੇਰ ਕੁਝ ਸਮੇਂ ਬਾਅਦ ਘਰਾਂ ਵਿੱਚ ਸੁਰਮਾ ਪੀਸਣ ਦਾ ਕੰਮ ਘੱਟ ਗਿਆ ਤੇ ਨਾਲੇ ਪੀਸਿਆਂ ਸੁਰਮਾ ਬਜ਼ਾਰਾਂ ਵਿੱਚ ਵਿਕਣ ਲੱਗ ਪਿਆ। ਜਿਵੇਂ ਇਸ ਗੀਤ ਦੇ ਬੋਲਾਂ ਵਿੱਚ ਕਿਹਾ ਗਿਆ ਹੈ-ਸੁਰਮਾ ਵਿਕਣਾ ਆਇਆ,ਇੱਕ ਲੱਪ ਸੁਰਮੇ ਦੀ,ਸ਼ਾਵਾ ! ਇੱਕ ਲੱਪ ਸੁਰਮੇ ਦੀ।ਕੁਝ ਸਮਾਂ ਪਹਿਲਾਂ ਸੁਆਣੀਆਂ ਸੁਰਮਾ ਪੀਸ ਕੇ ਪਿੱਤਲ, ਲੋਹੇ, ਸਟੀਲ ਦੀਆਂ ਬਣੀਆਂ ਸੁਰਮੇਦਾਨੀਆਂ ਵਿੱਚ ਪਾ ਲੈਂਦੀਆਂ ਸਨ। ਸੁਰਮੇਦਾਨੀਆਂ ਵਿੱਚ ਰੱਖੇ ਸੁਰਮਚੂਆਂ ਦੀ ਸਹਾਇਤਾ ਨਾਲ ਔਰਤਾਂ ਧਾਰਾਂ ਬੰਨ੍ਹ-ਬੰਨ੍ਹ ਕੇ ਅੱਖਾਂ ਵਿੱਚ ਸੁਰਮਾ ਪਾਉਂਦੀਆਂ ਸਨ। ਸੁਰਮੇਦਾਨੀਆਂ ਕਈ ਪ੍ਰਕਾਰ ਦੀਆਂ ਬਣੀਆਂ ਹੁੰਦੀਆਂ ਸਨ। ਸੁਰਮਚੂ ਤੇ ਸੁਰਮੇਦਾਨੀਆਂ ਭਾਰੇ ਨਮੂਨੇ ਦੀਆਂ ਬਣੀਆਂ ਹੁੰਦੀਆਂ ਸਨ। ਸੁਰਮੇਦਾਨੀ ਦਾ ਜ਼ਿਕਰ ਬੋਲੀ ਵਿੱਚ ਇਸ ਤਰ੍ਹਾਂ ਹੈ-ਸੜਕੇ-ਸੜਕੇ ਮੈਂ ਰੋਟੀ ਲਿਜਾਵਾਂ, ਲੱਭ ਪਈ ਸੁਰਮੇਦਾਨੀ।ਘਰ ਆ ਕੇ ਮੈਂ ਪਾਉਣ ਲੱਗੀ, ਮੱਚਦੀ ਫਿਰੇ ਜਿਠਾਣੀ।ਮਿੰਨਤਾ
ਅੱਗੇ ਪੜ੍ਹਨ ਲਈ ਸਬਸਕ੍ਰਾਈਬ ਕਰੋ Subscribe or/ਜਾਂ ਆਪਣੇ ਖ਼ਾਤੇ ਵਿਚ ਲੌਗਿਨ ਕਰੋ log in ਇਹ ਬਿਲਕੁਲ ਫਰੀ ਹੈ।

Leave a Reply

This site uses Akismet to reduce spam. Learn how your comment data is processed.

You cannot copy content of this page.

ਕਾਪੀ ਕਰਨਾ ਮਨ੍ਹਾਂ ਹੈ।

ਆਪਣੀ ਪਸੰਦ ਦੀ ਪੋਸਟ ਪ੍ਰਾਪਤ ਕਰਨ ਲਈ ਈ-ਮੇਲ ਕਰੋ lafzandapul@gmail.com

%d bloggers like this: