ਸ਼ਿਵ ਕੁਮਾਰ ਦਾ ਜਨਮ 23 ਜੁਲਾਈ ਸੰਨ 1936 ਨੂੰ ਜੰਮੂ-ਕਸ਼ਮੀਰ ਦੀ ਹੱਦ ਨਾਲ ਲੱਗਦੇ ਸ਼ਕਰਗੜ੍ਹ ਤਹਿਸੀਲ ਦੇ ਬੜਾ ਪਿੰਡ ਲੋਹਤੀਆਂ ਵਿੱਚ ਹੋਇਆ ਸੀ। ਉਸਦੇ ਪਿਤਾ ਪੰਡਿਤ ਕ੍ਰਿਸ਼ਨ ਗੋਪਾਲ, ਮਾਲ ਮਹਿਕਮੇ ਵਿੱਚ ਪਹਿਲਾਂ ਪਟਵਾਰੀ ਰਹੇ, ਬਾਅਦ ਵਿੱਚ ਕਾਨੂੰਗੋ ਅਤੇ ਸੇਵਾ ਮੁਕਤੀ ਵੇਲੇ ਪਟਵਾਰ ਸਕੂਲ ਬਟਾਲਾ ਦੇ ਪ੍ਰਿੰਸੀਪਲ ਸਨ। ਉਸ ਦੀ ਮਾਤਾ ਸ੍ਰੀਮਤੀ ਸ਼ਾਂਤੀ ਦੇਵੀ ਦੀ ਆਵਾਜ ਬਹੁਤ ਸੁਰੀਲੀ ਸੀ, ਉਹੀ ਸੁਰੀਲਾਪਣ ਸਿ਼ਵ ਦੀ ਆਵਾਜ ਵਿੱਚ ਵੀ ਸੀ। ਸਿ਼ਵ ਕੁਮਾਰ ਨੇ ਮੁੱਢਲੀ ਪੜ੍ਹਾਈ ਬੜਾ ਪਿੰਡ ਲੋਹਤੀਆਂ ਦੇ ਪ੍ਰਾਇਮਰੀ ਸਕੂਲ ਤੋਂ ਹਾਸਲ ਕੀਤੀ। ਐਸ ਵੇਲੇ ਇਹ ਪਿੰਡ ਪਾਕਿਸਤਾਨ ਦੇ ਨਾਰੋਵਾਲ ਜਿਲ੍ਹੇ ਵਿੱਚ, ਸਿਆਲਕੋਟ ਤੋਂ 30 ਕਿਲੋਮੀਟਰ ਪੂਰਬ ਵੱਲ ਹੈ। ਮੁਲਕ ਦੀ ਵੰਡ ਤੋਂ ਪਹਿਲਾਂ ਇਹ ਗੁਰਦਾਸਪੁਰ ਜਿਲ੍ਹੇ ਦਾ ਇੱਕ ਪਿੰਡ ਸੀ।
ਬਦਲੀ ਹੋਣ ਕਰਕੇ, ਪਟਵਾਰੀ ਕ੍ਰਿਸ਼ਨ ਗੋਪਾਲ ਸੰਨ 1946 ਵਿੱਚ ਸ਼ਿਵ ਨੂੰ ਸਕੂਲੋਂ ਗਰਮੀਆਂ ਦੀਆਂ ਛੁੱਟੀਆਂ ਸਨ ਤੇ ਉਹ ਆਪਣੇ ਵੱਡੇ ਭਰਾ ਦਵਾਰਕੇ ਨਾਲ ਬੜਾ ਪਿੰਡ ਲੋਹਤੀਆਂ ਗਿਆ ਹੋਇਆ ਸੀ ਤਾਂ ਦੇਸ਼ ਦੀ ਵੰਡ ਦਾ ਐਲਾਨ ਹੋ ਗਿਆ ਤੇ ਮੁਹੱਲਾ ਦਾਰੁੱਸਲਾਮ (ਬਾਅਦ ਵਿੱਚ ਜਿਸਦਾ ਨਾਂਅ ਪ੍ਰੇਮ ਨਗਰ ਪੈ ਗਿਆ) ਵਿੱਚ ਵੱਸ ਗਿਆ। ਸੰਨ 1953 ਵਿੱਚ ਸ਼ਿਵ ਨੇ ਸਾਲਵੇਸ਼ਨ ਆਰਮੀ ਹਾਈ ਸਕੂਲ ਬਟਾਲਾ ਤੋਂ ਦਸਵੀਂ ਪਾਸ ਕੀਤੀ। ਜਿੱਥੋਂ ਤੱਕ ਪੜ੍ਹਾਈ ਦਾ ਸਬੰਧ ਹੈ, ਸਿ਼ਵ ਕੁਮਾਰ ਇਹੀ ਇੱਕ ਸਰਟੀਫਿਕੇਟ ਪ੍ਰਾਪਤ ਕਰ ਸਕਿਆ। ਉਸ ਦੇ ਪਿਤਾ ਜੋ ਉਸ ਨੂੰ ਚੰਗਾ ਪੜ੍ਹਾ-ਲਿਖਾ ਕੇ ਉੱਚ ਵਿੱਦਿਆ ਦਿਵਾ ਕੇ ਇੱਕ ਕਾਰੋਬਾਰੀ ਵਿਅਕਤੀ ਬਣਾਉਣਾ ਚਾਹੁੰਦੇ ਸਨ, ਨੂੰ ਨਿਰਾਸ਼ਾ ਹੀ ਮਿਲੀ ਕਿਉਂਕਿ ਦਸਵੀਂ ਤੋਂ ਬਾਅਦ ਅਗਲੇ ਦੋ ਸਾਲ ਬਿਨ੍ਹਾਂ ਕਿਸੇ ਡਿਗਰੀ ਪ੍ਰਾਪਤ ਕਰਨ ਦੇ ਉਸਨੇ ਤਿੰਨ ਕਾਲਜ ਬਦਲੇ। ਪਹਿਲਾਂ ਬੇਰਿੰਗ ਯੂਨੀਅਨ ਕ੍ਰਿਸਚੀਅਨ ਕਾਲਜ ਬਟਾਲਾ ਵਿੱਚ ਐਫ.ਐਸ.ਸੀ. ਵਿੱਚ ਦਾਖਲਾ ਲਿਆ ਅਤੇ ਬੋਰਡ ਦੇ ਇਮਤਿਹਾਨਾਂ ਤੋਂ ਪਹਿਲਾਂ ਹੀ ਛੱਡ ਦਿੱਤਾ। ਫੇਰ ਨਾਭੇ ਜਾ ਕੇ ਸਰਕਾਰੀ ਰਿਪੂਦਮਨ ਕਾਲਜ ਵਿੱਚ ਦਾਖਲ ਹੋਇਆ, ਪਰ ਕੁਝ ਹੀ ਮਹੀਨਿਆਂ ਪਿੱਛੋਂ ਮੁੜ ਆਇਆ ਤੇ ਆਰਟਸ ਵਿਸਿ਼ਆਂ ਨਾਲ ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿੱਚ ਦਾਖਲਾ ਲੈ ਲਿਆ। ਉਥੇ ਵੀ ਇਮਤਿਹਾਨ ਨਾ ਦਿੱਤਾ ਤੇ ਸਾਲ ਬਾਅਦ ਇਹ ਕਾਲਜ ਛੱਡ ਕੇ ਬੈਜਨਾਥ ਜਿਲ੍ਹਾ ਕਾਂਗੜਾ ਦੇ ਇੱਕ ਸਕੂਲ ਵਿੱਚ ਓਵਰਸੀਅਰ ਦੇ ਕੋਰਸ ਵਿੱਚ ਦਾਖਲਾ ਲੈ ਲਿਆ।
ਬੈਜਨਾਥ ਵਿਖੇ ਉਸਨੂੰ ਮੈਨਾ ਨਾਂਅ ਦੀ ਇੱਕ ਕੁੜੀ ਮਿਲੀ ਜੋ ਉਸ ਨੂੰ ਚੰਗੀ ਲੱਗੀ, ਪਰ ਕੁਝ ਦੇਰ ਬਾਅਦ ਹੀ ਪਤਾ ਲੱਗਾ ਕਿ ਮੈਨਾ ਦੀ ਟਾਈਫਾਈਡ ਨਾਲ ਮੌਤ ਹੋ ਗਈ ਹੈ। ਪ੍ਰੋ. ਮੋਹਨ ਸਿੰਘ ਵਾਂਗ ਸ਼ਿਵ ਵੀ ਆਪਣੇ ਪਿਆਰੇ ਦੀ ਮੌਤ ਦੇ ਸੋਗ ਅਤੇ ਹਿਜਰ ਦਾ ਸਿ਼ਕਾਰ ਹੋ ਗਿਆ। ਮੋਹਨ ਸਿੰਘ ਉਸ ਸੋਗ ‘ਤੇ ਕਿਵੇਂ ਕਾਬੂ ਪਾ ਸਕਿਆ ਇਹ ਤਾਂ ਉਹੀ ਜਾਣਦਾ ਹੈ, ਪਰ ਸਿ਼ਵ ਦੇ ਦਿਲ ਅੰਦਰ ਇਸ ਮੌਤ ਦਾ ਗ਼ਮ, ਉਹਦੇ ਮਰਦੇ ਦਮ ਤੱਕ ਜਿਉਂਦਾ ਰਿਹਾ। ਉਹ ਸੋਗ ਅਤੇ ਵਿਛੋੜਾ ਉਸ ਦੇ ਕਈ ਗੀਤਾਂ ਵਿੱਚ ਝਲਕਦਾ ਹੈ।
ਸ਼ਿਵ ਜਦੋਂ ਕਾਦੀਆਂ ਵਿੱਚ ਸੀ, ਉਦੋਂ ਹੀ ਉਹ ਆਪਣੇ ਜਮਾਤੀਆਂ ਤੇ ਯਾਰਾਂ-ਦੋਸਤਾਂ ਨੂੰ ਗ਼ਜ਼ਲਾਂ ਤੇ ਗਾਣੇ ਸੁਣਾਉਣ ਲੱਗ ਪਿਆ। ਉਹਦੀ ਆਵਾਜ ਵੀ ਸੁਰੀਲੀ ਸੀ ਤੇ ਲਫਜ਼ ਵੀ, ਇਸੇ ਕਰਕੇ ਉਸਦੇ ਕਈ ਪ੍ਰਸ਼ੰਸਕ ਬਣ ਗਏ ਸਨ। ਹੁਣ ਉਸਨੇ ਫਿਲਮੀ ਅਤੇ ਲੋਕ ਗੀਤਾਂ ਦੀ ਬਜਾਏ ਆਪਣੇ ਹੀ ਗੀਤ ਜਾਂ ਕਵਿਤਾ ਬੋਲਣੀਆਂ ਸ਼ੁਰੂ ਕਰ ਦਿੱਤੀਆਂ ਸਨ। ਉਹ ਛੇਤੀ ਹੀ ਬਟਾਲੇ ਦੇ ਸਾਹਿੱਤਕ ਖੇਤਰ ਵਿੱਚ ਛਾ ਗਿਆ। ਬਟਾਲੇ ਦੇ ਕੁਝ ਸੀਨੀਅਰ ਲੇਖਕਾਂ ਜਸਵੰਤ ਸਿੰਘ ਰਾਹੀ, ਕਰਤਾਰ ਸਿੰਘ ਬਲੱਗਣ ਅਤੇ ਬਰਕਤ ਰਾਮ ਯਮਨ ਨੇ ਸ਼ਿਵ ਕੁਮਾਰ ਬਟਾਲਵੀ ਨੂੰ ਬਟਾਲੇ ਅਤੇ ਬਟਾਲੇ ਤੋਂ ਬਾਹਰ ਕਈ ਕਵੀ ਦਰਬਾਰਾਂ ਅਤੇ ਮੁਸ਼ਾਇਰਿਆਂ ਵਿੱਚ ਪੇਸ਼ ਕੀਤਾ।
ਮੈਨਾ ਦੀ ਮੌਤ ਤੋਂ ਬਾਅਦ ਸ਼ਿਵ ਦੇ ਦਿਲ ਨੂੰ ਇੱਕ ਹੋਰ ਸੱਟ ਵੱਜੀ। ਉਹ, ਗੁਰਬਖਸ਼ ਪ੍ਰੀਤਲੜੀ ਦੀ ਕੁੜੀ ਵੱਲ ਆਕਰਸ਼ਿਤ ਹੋਇਆ ਤਾਂ ਉਹ ਮੁਲਕ ਛੱਡ ਕੇ ਅਮਰੀਕਾ ਚਲੀ ਗਈ ਤੇ ਉਥੇ ਜਾ ਕੇ ਵਿਆਹ ਕਰਵਾ ਲਿਆ। ਸ਼ਿਵ ਨੇ ‘ਸ਼ਿਕਰਾ’ ਕਵਿਤਾ ਲਿਖੀ ਜੋ ਬਹੁਤ ਹੀ ਪ੍ਰਸਿੱਧ ਹੈ
“ਮਾਏਂ ਨੀ ….. ਮਾਏਂ ਨੀ ….
ਮੈਂ ਇੱਕ ਸਿ਼ਕਰਾ ਯਾਰ ਬਣਾਇਆ
ਇੱਕ ਉਡਾਰੀ ਉਸ ਐਸੀ ਮਾਰੀ
ਉਹ ਫਿਰ ਵਤਨੀਂ ਨਾ ਆਇਆ …।”
ਪੜ੍ਹਾਈ ਕਰਵਾਉਣ ਦੀਆਂ ਸਾਰੀਆਂ ਕੋਸਿ਼ਸ਼ਾਂ ਵਿੱਚ ਨਾਕਾਮ ਰਹਿਣ ਤੋਂ ਬਾਅਦ ਪਿਤਾ ਕ੍ਰਿਸ਼ਨ ਗੋਪਾਲ ਨੇ ਪੁੱਤ ਸਿ਼ਵ ਕੁਮਾਰ ਨੂੰ ਬਦੋ-ਬਦੀ ਪਟਵਾਰੀ ਲਵਾ ਦਿੱਤਾ ਪਰ ਇਸ ਕੰਮ ਵਿੱਚ ਉਸਨੇ ਭੋਰਾ ਵੀ ਰੁਚੀ ਨਾ ਦਿਖਾਈ। 1961 ਵਿੱਚ ਉਸਨੇ ਇਸ ਨੌਕਰੀ ਤੋਂ ਵੀ ਅਸਤੀਫਾ ਦੇ ਦਿੱਤਾ ਅਤੇ 1966 ਤੱਕ ਬੇਰੁਜਗਾਰ ਹੀ ਰਿਹਾ। ਪਿਤਾ ਕੋਲੋਂ ਕੋਈ ਖਰਚਾ ਨਹੀਂ ਸੀ ਲੈਂਦਾ। ਇਸ ਲਈ ਇਸ ਸਮੇਂ ਦੌਰਾਨ ਉਹ ਕਦੀ ਕਦਾਈਂ ਕਵੀ ਦਰਬਾਰਾਂ ਵਿੱਚ ਆਪਣੀਆਂ ਕਵਿਤਾਵਾਂ ਪੜ੍ਹਨ ਦੇ ਸੇਵਾ ਫਲ ਜਾਂ ਕੁਝ ਛਪ ਚੁੱਕੀਆਂ ਕਿਤਾਬਾਂ ਦੀ ਨਿਗੂਣੀ ਜਿਹੀ ਰਾਇਲਟੀ ‘ਤੇ ਹੀ ਗੁਜਾਰਾ ਕਰਦਾ ਸੀ। ਸ਼ਿਵ ਦੇ ਆਜ਼ਾਦ ਜਿਹੇ ਸੁਭਾਅ ਕਾਰਨ, ਪਿਓ-ਪੁੱਤ ਦੀ ਘੱਟ ਹੀ ਬਣਦੀ ਸੀ। ਕਈ-ਕਈ ਦਿਨ ਉਹ ਘਰੋਂ ਚਲੇ ਜਾਂਦਾ ਤੇ ਦਿਨ ਰਾਤ ਦੋਸਤਾਂ-ਯਾਰਾਂ ਦੇ ਘਰੀਂ ਹੀ ਰਹਿੰਦਾ। ਆਖਰ 1966 ਵਿੱਚ ਰੋਜੀ-ਰੋਟੀ ਦੇ ਉਪਰਾਲੇ ਵਜੋਂ ਉਸਨੇ ਸਟੇਟ ਬੈਂਕ ਆਫ ਇੰਡੀਆ ਦੀ ਬਟਾਲਾ ਸ਼ਾਖਾ ਵਿੱਚ ਕਲਰਕ ਦੀ ਨੌਕਰੀ ਲੈ ਲਈ।
5 ਫਰਵਰੀ ਸੰਨ 1967 ਨੂੰ ਸਿ਼ਵ ਦਾ ਵਿਆਹ, ਗੁਰਦਾਸਪੁਰ ਜਿਲ੍ਹੇ ਦੇ ਹੀ ਇੱਕ ਪਿੰਡ ਕੀੜੀ ਮੰਗਿਆਲ ਦੀ ਅਰੁਣਾ ਨਾਲ ਹੋ ਗਿਆ। ਉਸਦਾ ਵਿਆਹੁਤਾ ਜੀਵਨ ਖੁਸ਼ ਅਤੇ ਹਰ ਪੱਖੋਂ ਠੀਕ ਠਾਕ ਸੀ। ਉਨ੍ਹਾਂ ਦੇ ਘਰ ਦੋ ਬੱਚੇ ਪੁੱਤਰ ਮਿਹਰਬਾਨ ਅਤੇ ਧੀ ਪੂਜਾ ਨੇ ਜਨਮ ਲਿਆ। ਸ਼ਿਵ ਆਪਣੇ ਬੱਚਿਆਂ ਨੂੰ ਬੇਹੱਦ ਪਿਆਰ ਕਰਦਾ ਸੀ। ਸੰਨ 1968 ਵਿੱਚ ਸਟੇਟ ਬੈਂਕ ਆਫ ਇੰਡੀਆ ਦੇ ਮੁਲਾਜ਼ਮ ਵਜੋਂ ਬਦਲ ਕੇ ਉਹ ਚੰਡੀਗੜ੍ਹ ਆ ਗਿਆ।ਚੰਡੀਗੜ੍ਹ ਆ ਕੇ ਵੀ ਸ਼ਿਵ ਨੇ ਬੈਂਕ ਦੀ ਨੌਕਰੀ ਵਿੱਚ ਕੋਈ ਦਿਲਚਸਪੀ ਨਾ ਵਿਖਾਈ। ਉਹ 21 ਸੈਕਟਰ ਵਿੱਚ ਇੱਕ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ ਤੇ ਹਫਤੇ ਵਿੱਚ ਇੱਕ ਜਾਂ ਦੋ ਦਿਨ ਹੀ ਕੰਮ ‘ਤੇ ਜਾਂਦਾ ਸੀ।
ਹੁਣ ਤੱਕ ਕਵਿਤਾਵਾਂ ਵਿਚਲੀ ਪੀੜਾ ਤੇ ਦੁੱਖ ਕਦੀ ਉਸਦੇ ਚਿਹਰੇ ‘ਤੇ ਨਹੀਂ ਸੀ ਝਲਕਿਆ। ਆਪਣੇ ਪ੍ਰਸ਼ੰਸਕਾਂ ਤੇ ਦੋਸਤਾਂ ਨਾਲ ਬੈਠਕਾਂ ਦੌਰਾਨ ਉਹ ਇੱਕ ਖੁਸ਼-ਦਿਲ, ਹਾਸੇ-ਠੱਠੇ, ਪਰ ਤੇਜ ਦਿਮਾਗ ਵਾਲਾ ਅਤੇ ਬਹੁਤ ਹੀ ਜ਼ਹੀਨ ਵਿਅਕਤੀ ਸੀ। ਆਪਣੇ ਉਦਾਸੀ ਭਰੇ, ਬਿਰਹਾ ਤੇ ਵਿਛੋੜੇ ਦੇ ਗੀਤ ਅਤੇ ਕਵਿਤਾਵਾਂ ਬੋਲਦਿਆਂ ਉਹ ਇੱਕ-ਦਮ ਚੁਟਕਲੇ ਸੁਣਾਉਣ ਲੱਗ ਪੈਂਦਾ ਜਾਂ ਹਲਕੇ-ਫੁਲਕੇ ਵਿਸ਼ੇ ‘ਤੇ ਬੋਲਣ ਲੱਗਦਾ।
1972 ਵਿੱਚ ਸਿ਼ਵ ਬਟਾਲਵੀ ਨੇ ਇੰਗਲੈਂਡ ਦਾ ਦੌਰਾ ਕੀਤਾ। ਪੰਜਾਬੀ ਬਰਾਦਰੀ ਵਿੱਚ ਉਸਦੀ ਸ਼ਾਇਰੀ ਦੀ ਮਸ਼ਹੂਰੀ ਅਤੇ ਸ਼ੋਹਰਤ ਉਸਦੇ ਉਥੇ ਪਹੁੰਚਣ ਤੋਂ ਪਹਿਲਾਂ ਹੀ ਪੁੱਜ ਚੁੱਕੀ ਸੀ। ਉਥੋਂ ਦੇ ਸਥਾਨਕ ਭਾਰਤੀ ਅਖਬਾਰਾਂ ਵਿੱਚ ਸੁਰਖੀਆਂ ਅਤੇ ਫੋਟੋਆਂ ਸਹਿਤ ਸ਼ਿਵ ਦੇ ਆਗਮਨ ਦਾ ਐਲਾਨ ਕੀਤਾ ਗਿਆ।
ਸਿ਼ਵ ਦੇ ਸਨਮਾਨ ਵਿੱਚ ਹੀ ਇੱਕ ਹੋਰ ਵੱਡੀ ਇਕੱਤਰਤਾ ਰੋਚਸਟਰ (ਕੇਂਟ) ਵਿਖੇ ਕੀਤੀ ਗਈ। ਉਥੇ ਪ੍ਰਸਿੱਧ ਚਿੱਤਰਕਾਰ ਸ਼ੋਭਾ ਸਿੰਘ ਵੀ ਹਾਜਰ ਸਨ, ਜੋ ਕਾਫੀ ਦੂਰੋਂ ਆਪਣੇ ਖਰਚੇ ‘ਤੇ ਚੱਲ ਕੇ ਸਿ਼ਵ ਨੂੰ ਮਿਲਣ ਆਏ ਸਨ। ਬਟਾਲਵੀ ਦੇ ਰੁਝੇਵੇਂ ਅਤੇ ਪ੍ਰੋਗਰਾਮ, ਸਥਾਨਕ ਮੀਡੀਆ ਦੁਆਰਾ ਰਿਪੋਰਟ ਕੀਤੇ ਜਾਂਦੇ ਸਨ। ਇੰਗਲੈਂਡ ਵਿੱਚ ਬੀ.ਬੀ.ਸੀ. ਟੈਲੀਵੀਜ਼ਨ ਨੇ ਸਿ਼ਵ ਦੀ ਇੰਟਰਵਿਊ ਵੀ ਰਿਕਾਰਡ ਕੀਤੀ। ਸਮਾਗਮਾਂ ਵਿੱਚ ਜਾਂ ਕਿਸੇ ਦੇ ਘਰੇ, ਮਿਲਣ ਆਉਣ ਵਾਲਿਆਂ ਨਾਲ ਵਿਚਾਰ-ਵਟਾਂਦਰੇ ਜਾਂ ਸੇ਼ਅਰੋ-ਸ਼ਾਇਰੀ ਦੌਰਾਨ, ਦੇਰ ਰਾਤ ਜਾਂ ਸਵੇਰੇ ਦੋ-ਢਾਈ ਵਜੇ ਤੱਕ ਸਿ਼ਵ ਜਾਗਦਾ ਰਹਿੰਦਾ ਤੇ ਸ਼ਰਾਬ ਜਿਆਦਾ ਪੀਣ ਲੱਗ ਪਿਆ ਸੀ।
ਸੰਨ 1960 ਤੋਂ 1965 ਦੇ ਦਰਮਿਆਨ ਸ਼ਿਵ ਦੇ ਪੰਜ ਕਾਵਿ ਸੰਗ੍ਰਹਿ ਛਪੇ। ਸ਼ਿਵ ਦੀ ਸ਼ਾਇਰੀ ਵਿੱਚ ਬੜਾ ਪਿੰਡ ਲੋਹਤੀਆਂ, ਜਿੱਥੇ ਉਸਦਾ ਬਚਪਨ ਗੁਜਰਿਆ, ਯਾਦਾਂ, ਮਨ ਮੋਹ ਲੈਣ ਵਾਲੇ ਕੁਦਰਤੀ ਦ੍ਰਿਸ਼ਾਂ ਵਾਲੀ ਸੁੰਦਰਤਾ, ਦੇਸ਼ ਦੀ ਵੰਡ ਵੇਲੇ ਉਸ ਜਗ੍ਹਾ ਦਾ ਵਿਛੋੜਾ ਅਤੇ ਠੁਠ ਪੰਜਾਬੀ ਪੇਂਡੂ ਜੀਵਨ, ਬਿੰਬ ਵਿਧਾਨ ਹਨ। ਸਿ਼ਵ ਦੀ ਸ਼ਾਇਰੀ ਦੇ ਮੁੱਲ ਦਾ ਇੱਥੋਂ ਅੰਦਾਜਾ ਲੱਗ ਸਕਦਾ ਹੈ ਕਿ ਬਹੁਤ ਸਾਰੇ ਨਾਮਵਰ ਭਾਰਤੀ ਅਤੇ ਪਾਕਿਸਤਾਨੀ ਗਾਇਕਾਂ ਨੇ ਉਸਨੂੰ ਗਾਇਆ ਹੈ। ਬਟਾਲਵੀ ਸਭ ਤੋਂ ਘੱਟ ਉਮਰ ਵਿੱਚ ਸਾਹਿਤ ਅਕੈਡਮੀ ਐਵਾਰਡ ਹਾਸਲ ਕਰਨ ਵਾਲਾ ਆਧੁਨਿਕ ਪੰਜਾਬੀ ਕਵੀ ਹੈ। ਸੰਨ 1965 ਵਿੱਚ ਛਪੇ ਉਸਦੇ ਕਾਵਿ-ਨਾਟਕ ਲੂਣਾ ਲਈ ਉਸਨੂੰ 1967 ਵਿੱਚ ਇਹ ਐਵਾਰਡ ਮਿਲਿਆ। ਥੋੜ੍ਹੀ ਉਮਰ ਵਿੱਚ ਹੀ ਕਵਿਤਾ ਦਾ ਲੰਮਾ ਪੈਂਡਾ ਤਹਿ ਕਰਨ ਵਾਲੇ ਇਸ ਕਵੀ ਦੀਆਂ ਲਿਖਤਾਂ ਵਿੱਚ ਬਿਰਹਾ ਅਤੇ ਅੰਤਰ-ਪੀੜਾ ਪ੍ਰਧਾਨ ਹੈ।
“ਆਟੇ ਦੀਆਂ ਚਿੜੀਆਂ” ਕਾਵਿ ਸੰਗ੍ਰਹਿ ਲਈ ਸ਼ਿਵ ਨੂੰ ਭਾਸ਼ਾ ਵਿਭਾਗ ਪੰਜਾਬ ਵੱਲੋਂ ਦਿੱਤਾ ਗਿਆ। ‘ਅਲਵਿਦਾ’ ਤੇ ‘ਬਿਰਹਾ ਤੂੰ ਸੁਲਤਾਨ’ ਕਾਵਿ ਸੰਗ੍ਰਹਿ ਸਿ਼ਵ ਦੀ ਮੌਤ ਤੋਂ ਬਾਅਦ ਛਾਪੇ ਗਏ। ਸ਼ਿਵ ਦੀ ਸ਼ਾਇਰੀ ਅਤੇ ਕਵਿਤਾਵਾਂ ਇੰਨੀਆਂ ਸੁਰੀਲੀਆਂ ਸਨ ਕਿ ਆਮ ਲੋਕਾਂ ਦੀ ਜੁਬਾਨ ‘ਤੇ ਚੜ੍ਹ ਗਈਆਂ। ਉਨ੍ਹਾਂ ਵਿੱਚ ਸਦੀਵੀਂ ਰਸ ਸੀ। ਸ਼ਿਵ ਕੁਮਾਰ ਦੀਆਂ ਚਰਚਿਤ ਹੋਈਆਂ ਕਵਿਤਾਵਾਂ ਵਿੱਚ ਪੀੜਾਂ ਦਾ ਪਰਾਗਾ, ਕੰਡਿਆਲੀ ਥ੍ਹੋਰ, ਤਿਤਲੀਆਂ, ਲਾਜਵੰਤੀ, ਨੂਰਾ ਆਦਿ ਹਨ। ਖੱਬੇ-ਪੱਖੀ ਅਤੇ ‘ਸੁਧਾਰ ਪੱਖੀ’ ਲੇਖਕਾਂ ਦੁਆਰਾ ਕੀਤੀ ਜਾ ਰਹੀ ਨੁਕਤਾਚੀਨੀ ਤੋਂ ਸਿ਼ਵ ਬਹੁਤ ਨਿਰਾਸ਼ ਸੀ। ਆਪਣੀ ਸ਼ਾਇਰੀ ਦੀ ਇਸ ਤਰ੍ਹਾਂ ਦੀ ਤੋਂ ਖਫਾ ਹੋ ਕੇ ਹੁਣ ਉਸ ਨੇ ਖੁੱਲ੍ਹੇਆਮ ਬੋਲਣਾ ਸ਼ੁਰੂ ਕਰ ਦਿੱਤਾ ਸੀ। ਇਨ੍ਹਾਂ ਲੋਕਾਂ ਵੱਲੋਂ ਉਸਦੀਆਂ ਕਵਿਤਾਵਾਂ ਅਤੇ ਸ਼ੇਅਰਾਂ ਦੀ ਨੁਕਤਾਚੀਨੀ ਨੇ ਉਹਦੇ ਦਿਲੋ-ਦਿਮਾਗ ‘ਤੇ ਬੜਾ ਅਸਰ ਕੀਤਾ।
ਹੁਣ ਸਿ਼ਵ ਦੇ ਵਿਹਾਰ ਅਤੇ ਸੁਭਾਅ ਵਿੱਚ ਕੁੜੱਤਣ ਝਲਕਣ ਲੱਗ ਪਈ ਸੀ। ਉਹਦੀ ਸਿਹਤ ਕੁਝ ਖਰਾਬ ਰਹਿਣ ਲੱਗ ਪਈ। ਸੈਕਟਰ 22 ਦੇ ਇੱਕ ਸਟੋਰ ਵਿੱਚ ਉਸਨੂੰ ਇੱਕ ਦੌਰਾ ਵੀ ਪਿਆ। ਉਹ ਬੜੀਆਂ ਆਸਾਂ ਨਾਲ ਚੰਡੀਗੜ੍ਹ ਆਇਆ ਸੀ, ਪਰ ਚਾਰ ਸਾਲ ਇੱਥੇ ਰਹਿਣ ਤੋਂ ਬਾਅਦ ਜਦ ਉਹ ਵਾਪਸ ਗਿਆ ਤਾਂ ਉਹਦੇ ਅੰਦਰ ਬੜੀ ਕੜਵਾਹਟ ਅਤੇ ਨਿਰਾਸ਼ਾ ਸੀ। ਹੁਣ ਤਾਂ ਉਹ ਆਉਣ ਵਾਲੀ ਆਪਣੀ ਮੌਤ ਦੀ ਗੱਲ ਆਮ ਹੀ ਕਰਨ ਲੱਗ ਪਿਆ ਸੀ ਅਤੇ ਬਿਨ੍ਹਾਂ ਨਾਗਾ ਸ਼ਰਾਬ ਪੀਣੀ ਸ਼ੁਰੂ ਕਰ ਦਿੱਤੀ ਸੀ। ਇੰਗਲੈਂਡ ਤੋਂ ਵਾਪਸ ਆ ਕੇ ਕੁਝ ਮਹੀਨਿਆਂ ਵਿੱਚ ਹੀ ਉਸਦੀ ਸਿਹਤ ਦਿਨੋ-ਦਿਨ ਵਿਗੜਨ ਲੱਗੀ। ਇੰਝ ਲੱਗਦਾ ਸੀ ਕਿ ਹੁਣ ਉਹ ਤੰਦੁਰਸਤ ਨਹੀਂ ਹੋ ਸਕੇਗਾ। ਉਤੋਂ ਉਹਦੀ ਆਰਥਿਕ ਹਾਲਤ ਵੀ ਬਹੁਤ ਪਤਲੀ ਹੋ ਚੁੱਕੀ ਸੀ। ਇਸ ਮਾੜੀ ਹਾਲਤ ਵਿੱਚ ਦੋਸਤ ਮਿੱਤਰ ਵੀ ਸਾਥ ਛੱਡ ਰਹੇ ਸਨ। ਪਰ ਕਿਸੇ ਤਰ੍ਹਾਂ ਕਰਕੇ ਪਤਨੀ ਅਰੁਣਾ ਨੇ ਸ਼ਿਵ ਨੂੰ ਚੰਡੀਗੜ੍ਹ ਦੇ 16 ਸੈਕਟਰ ਵਿਚਲੇ ਜਨਰਲ ਹਸਪਤਾਲ ਵਿੱਚ ਦਾਖਲ ਕਰਵਾ ਦਿੱਤਾ, ਜਿੱਥੇ ਕੁਝ ਦਿਨ ਉਹਦਾ ਇਲਾਜ ਚੱਲਿਆ। ਦੋ ਕੁ ਮਹੀਨੇ ਬਾਅਦ ਉਸ ਨੂੰ ਅੰਮ੍ਰਿਤਸਰ ਦੇ ਗੁਰੂ ਤੇਗ ਬਹਾਦਰ ਹਸਪਤਾਲ ਵਿੱਚ ਦਾਖ਼ਲ ਕਰਵਾ ਦਿੱਤਾ ਗਿਆ। ਉਹ ਹਸਪਤਾਲ ਵਿੱਚ ਨਹੀਂ ਸੀ ਮਰਨਾ ਚਾਹੁੰਦਾ। ਇਸੇ ਕਰਕੇ ਉਹ ਡਾਕਟਰਾਂ ਦੀ ਮਰਜੀ ਦੇ ਖਿਲਾਫ ਆਪਣੇ ਪਰਿਵਾਰਕ ਘਰ ਬਟਾਲੇ ਚਲਾ ਗਿਆ। ਉਸ ਤੋਂ ਪਿੱਛੋਂ ਉਸਨੂੰ ਉਹਦੇ ਸਹੁਰੇ ਪਿੰਡ ਕੀੜੀ ਮੰਗਿਆਲ ਲਿਜਾਇਆ ਗਿਆ। 1973 ਦੀ ਛੇ ਅਤੇ ਸੱਤ ਮਈ ਦੀ ਵਿਚਕਾਰਲੀ ਇਹ ਰਾਤ ਸ਼ਾਇਦ ਪੰਜਾਬੀ ਕਵਿਤਾ ਦੀ ਸਭ ਤੋਂ ਹਨ੍ਹੇਰੀ ਰਾਤ ਸੀ ਜਦ ਕੁੱਕੜ ਦੀ ਬਾਂਗ ਤੋਂ ਪਹਿਲਾਂ ਹੀ ਹਿਜਰ ਦੀ ਪਰਿਕਰਮਾ ਕਰਦਾ ਹੋਇਆ, ਭਰਿਆ-ਭਰਾਇਆ, ਸ਼ਿਵ ਕੁਮਾਰ ਬਟਾਲਵੀ ਜੋਬਨ ਰੁੱਤੇ ਹੀ ਫੁੱਲ ਜਾਂ ਤਾਰਾ ਜਾ ਬਣ ਗਿਆ। ਮੁਹੱਬਤ ਨਾਲ ਭਰੇ ਉਸ ਫੁੱਲਾਂ ਵਰਗੇ ਸ਼ਾਇਰ ਦੀ ਮਹਿਕ ਅੱਜ ਵੀ ਉਸ ਦੇ ਲਾਏ ਸ਼ਾਇਰੀ ਦੇ ਫੁੱਲਾਂ ਵਿਚੋਂ ਮਹਿਕਦੀ ਹੈ।
ਬਿਓਰਾ ਅਤੇ ਤਸਵੀਰ
ਜੀਤ ਕਮਲ ਕੁਹਲੀਵਾਲਾ, ਸਰਹਿੰਦ
jeetkamal.jeet9@gmail.com
great life story! SHIV KUMAR surely was a person full of self respect.
mainu maan punjab di dharti te jithe janam liya eho jihan fankara………….
Mainu maan punjabi hon da,jithe janam eho jiha fankaran………..
siv warga dunia te hor koi ve nahi ho sakda. sano siv de kami hamesa udas kardi rahe gi
awesome yaar!!
This site provided me enough info for my punjabi project but u really bored me so teri maa da sakinama.
we have not valued SHIV when it was needed.He is a greatest poet that's why he is still alive through his beautiful writings.
awesumeeeeeeeeeeeeee
A wonderful life story………….
bha ji kush hor bhejo shiv g hora ware plz
jsidhu2008@yahoo.in te
jeeo bha ji bahut wadia
Why do'nt we give due to a person, he / she deserves in his lifetime ?????
bahut wadhiya