ਪੰਜਾਬ ਦੀ ਕੋਇਲ ਸੁਰਿੰਦਰ ਕੌਰ
25 ਨਵੰਬਰ ਜਨਮ ਦਿਵਸ 'ਤੇ ਵਿਸ਼ੇਸ਼ਜਦੋਂ ਲੜਕੀ ਲਈ ਘਰੋਂ ਬਾਹਰ ਜਾਣਾ, ਪੜ੍ਹਾਈ ਕਰਨਾ, ਸੁੰਦਰ ਕਪੜੇ ਪਹਿਨਣਾ, ਸਮਾਜ ਦੀਆਂ ਨਜ਼ਰਾਂ ਵਿੱਚ ਦਾਲ ਵਿਚਲੇ ਕੋਕੜੂਆਂ ਵਾਂਗ ਰੜਕਦਾ ਸੀ, ਠੀਕ ਉਸ ਸਮੇ ਪ੍ਰਕਾਸ਼ ਕੌਰ ਅਤੇ ਸੁਰਿੰਦਰ ਕੌਰ ਨੇ ਇਹਨਾਂ ਗੱਲਾਂ ਤੋਂ ਬਗਾਵਤ ਕਰਦਿਆਂ ਸ਼ਰੇਆਮ ਗਾਇਕੀ ਖੇਤਰ ਨੂੰ ਅਪਣਾਇਆ। ਨਾਈਟਿੰਗੇਲ ਆਫ਼ ਪੰਜਾਬ ਅਖਵਾਈ ਸੁਰਿੰਦਰ ਕੌਰ ਦਾ ਜਨਮ ਲਾਹੌਰ ਵਿੱਚ 25 ਨਵੰਬਰ 1929 ਨੂੰ ਪਿਤਾ ਬਿਸ਼ਨ ਦਾਸ ਅਤੇ ਮਾਤਾ ਮਾਇਆ ਦੇਵੀ ਦੇ ਘਰ ਹੋਇਆ। ਉਸ ਦੀਆਂ ਚਾਰ ਭੈਣਾਂ (ਪ੍ਰਕਾਸ਼ ਕੌਰ, ਮੁਹਿੰਦਰ ਕੌਰ, ਮਨਜੀਤ ਕੌਰ, ਤੇ ਨਰਿੰਦਰ ਕੌਰ) ਅਤੇ ਪੰਜ ਭਰਾ ਸਨ। ਪਰ ਹੁਣ ਇਹਨਾਂ ਵਿੱਚੋਂ ਮਨਜੀਤ ਕੌਰ ਦਾ ਸਾਥ ਹੀ ਉਸ ਲਈ ਬਾਕੀ ਰਹਿ ਗਿਆ ਸੀ। ਬਾਰਾਂ ਸਾਲ ਦੀ ਉਮਰ ਵਿਚ ਸੁਰਿੰਦਰ ਕੌਰ, ਪ੍ਰਕਾਸ਼ ਕੌਰ ਦੇ ਨਾਲ ਹੀ ਮੁਸਲਿਮ ਉਸਤਾਦ ਇਨਾਇਤ ਹੁਸੈਨ ਅਤੇ ਹਿੰਦੂ ਉਸਤਾਦ ਪੰਡਿਤ ਮਨੀ ਪ੍ਰਸ਼ਾਦ ਤੋਂ ਸ਼ਾਸਤਰੀ ਸੰਗੀਤ ਦੀ ਸਿੱਖਿਆ ਹਾਸਲ ਕਰਨ ਲੱਗੀਆਂ। ਜਿਸ ਦੀ ਬਦੌਲਤ ਅਗਸਤ 1943 ਵਿਚ ਸੁਰਿੰਦਰ ਕੌਰ ਨੇ 13 ਸਾਲ ਦੀ ਉਮਰ ਵਿਚ ਪਹਿਲੀ ਵਾਰ ਲਾਹੌਰ ਰੇਡੀਓ ਤੇ ਗਾਇਆ। ਏਸੇ ਸਾਲ ਦੀ 31 ਅਗਸਤ ਨੂੰ ਐਚ.ਐਮ.ਵੀ. ਕੰਪਨੀ ਨੇ ਦੋਹਾਂ ਭੈਣਾਂ ਦੀ ਆਵਾਜ਼ ਵਿੱਚ ਪਹਿਲਾ ਗੀਤ “ਮਾਵਾਂ ਤੇ ਧੀਆਂ ਰਲ ਬੈਠੀਆਂ” ਰਿਕਾਰਡ ਕਰਿਆ, ਜੋ ਬਹੁਤ ਸਲਾਹਿਆ ਗਿਆ। Surinder Kaur/ਸੁਰਿੰਦਰ ਕੌਰਦੇਸ਼ ਵੰਡ ਸਮੇ ਉਹ ਪਰਿਵਾਰ ਦੇ ਨਾਲ ਹੀ ਗਾਜ਼ੀਆਬਾਦ (ਦਿੱਲੀ) ਆ ਵਸੀ ਅਤੇ ਫੇਰ ਮੁੰਬਈ ਓਥੇ ਉਸਨੇ 1948 ਵਿਚ ਪਿੱਠਵਰਤੀ ਗਾਇਕਾ ਵਜੋਂ ਫਿਲਮ ਸ਼ਹੀਦ ਲਈ ਯਾਦਗਾਰੀ ਗੀਤ 'ਬਦਨਾਮ ਨਾ ਹੋ ਜਾਏ ਮੁਹਬਤ ਕਾ ਫ਼ਸਾਨਾ' ਰਿਕਾਰਡ ਕਰਵਇਆ। ਸਨ 1952 ‘ਚ ਵਾਪਸ ਦਿੱਲੀ ਪਰਤੀ ਸੁਰਿੰਦਰ ਦਾ ਵਿਆਹ ਦਿੱਲੀ ਯੂਨੀਵਰਸਿਟੀ ਵਿਚ ਪੰਜਾਬੀ ਸਾਹਿਤ ਦੇ ਲੈਕਚਰਾਰ ਜੋਗਿੰਦਰ ਸਿੰਘ ਸੋਢੀ ਨਾਲ ਕਰ ਦਿੱਤਾ ਗਿਆ। ਜੋ ਉਸਦਾ ਵਿਸ਼ੇਸ਼ ਸਹਾਇਕ ਅਤੇ ਸਹਿਯੋਗੀ ਬਣਿਆਂ। ਆਪ ਦੇ ਘਰ ਤਿੰਨ ਲੜਕੀਆਂ ਨੇ ਜਨਮ ਲਿਆ, ਜਿੰਨ੍ਹਾਂ ਵਿੱਚੋਂ ਵੱਡੀ ਡੌਲੀ ਗੁਲੇਰੀਆਂ ਪੰਜਾਬੀ ਦੀ ਨਾਮਵਰ ਗਾਇਕਾ ਹੈ। * “ਚੰਨ ਕਿਥਾ ਗੁਜਰੀ ਆ ਰਾਤ ਵੇ”,* “ਲੱਠੇ ਦੀ ਚਾਦਰ”,* “ਸ਼ੋਕਣ ਮੇਲੇ ਦੀ”, *“ਗੋਰੀ ਦੀਆਂ ਝਾਂਜਰਾਂ”,* “ਸੜਕੇ-ਸੜਕੇ ਜਾਂਦੀਏ ਮੁਟਿਆਰੇ”,* “ਮਾਵਾਂ ਤੇ ਧੀਆਂ”,* “ਜੁੱਤੀ ਕਸੂਰੀ ਪੈਰੀ ਨਾ ਪੂਰੀ”,* “ਮਧਾਣੀਆਂ”,* “ਇਹਨਾ ਅੱਖੀਆ ‘ਚ ਪਾਵਾਂ ਕਿਵੇਂ ਕਜਲਾ”,* “ਗਮਾਂ ਦੀ ਰਾਤ ਲੰਮੀ ਏ ਜਾਂ ਮੇਰੇ ਗੀਤ”,* “ਸੂਹੇ ਵੇ ਚੀਰੇ ਵਾਲਿਆ” ਵਰਗੇ ਕਈ ਯਾਦਗਾਰੀ ਗੀਤ ਵੀ ਰਿਕਾਰਡ ਕਰਵਾਏ। ਇਹੋ ਜਿਹੇ ਸਦਾ ਬਹਾਰ ਗੀਤਾਂ ਦੀ ਗਾਇਕਾ ਨੇ ਬਾਬਾ ਬੁਲ੍ਹੇ ਸ਼ਾਹ ਦੀਆਂ ਕਾਫ਼ੀਆਂ ਤੋਂ ਇਲਾਵਾ ਨੰਦ ਲਾਲ ਨੂਰਪੁਰੀ,ਅੰਮ੍ਰਿਤਾ ਪ੍ਰੀਤਮ, ਮੋਹਨ ਸਿੰਘ ਅਤੇ ਸ਼ਿਵ ਕੁਮਾਰ ਬਟਾਲਵੀ ਦੇ ਗੀਤਾਂ ਨੁੰ ਪ੍ਰਮੁੱਖਤਾ ਦਿੱਤੀ। ਆਸਾ ਸਿੰਘ ਮਸਤਾਨਾ, ਕਰਨੈਲ ਗਿੱਲ, ਹਰਚਰਨ ਗਰੇਵਾਲ, ਰੰਗੀਲਾ ਜੱਟ ਅਤੇ ਦੀਦਾਰ ਸੰਧੂ ਨਾਲ ਦੋ-ਗਾਣਿਆ ਸਮੇਤ 2000 ਤੋਂ ਵਧੇਰੇ ਗੀਤ ਰਿਕਾਰਡ ਕਰਵਾਉਂਣ ਵਾਲੀ ਅਤੇ ਕਈ ਮੁਲਕਾਂ ਦੇ ਸਫ਼ਲ ਟੂ