ਭੀਰੀ ਅਮਲੀ ਦੀਆਂ ‘ਬਾਬੇ ਸੈਂਟੇ’ ਨੂੰ ਅਰਜ਼ਾਂ…
ਵਿਅੰਗ:ਕ੍ਰਿਸਮਿਸ 'ਤੇ ਵਿਸ਼ੇਸ਼ ਕ੍ਰਿਸਮਿਸ ਦੀਆਂ ਛੁੱਟੀਆਂ 'ਚ ਇੰਗਲੈਂਡ ਤੋਂ ਪਿੰਡ ਆਇਆ ਨੰਬਰਦਾਰਾਂ ਦਾ ਛੋਟਾ ਮੁੰਡਾ ਸਤਵਿੰਦਰ ਫਾਟਕਾਂ ਤੋਂ ਡਰੀ ਹੋਈ ਗਾਂ ਵਾਂਗ ਓਪਰਾ-ਓਪਰਾ ਜਿਹਾ ਝਾਕਦਾ ਫਿਰਦਾ ਸੀ। ਕਈ ਸਾਲਾਂ ਬਾਦ ਆਏ ਸਤਵਿੰਦਰ ਨੂੰ ਸ਼ਾਇਦ ਪਿੰਡ ਦੇ ਲੋਕਾਂ ਦੇ ਨਕਸ਼ ਭੁੱਲ ਗਏ ਹੋਣ, ਪਰ ਲੋਕ ਉਸ ਪਹਿਲਾਂ ਵਾਲੇ ਸਤਵਿੰਦਰ ਦਾ ਹੀ ਚਿਹਰਾ ਯਾਦਾਂ 'ਚ ਵਸਾਈ ਬੈਠੇ ਸਨ। ਜਦ ਲੋਕਾਂ ਨੇ ਵਲੈਤੋਂ ਮੁੜੇ ਸਤਵਿੰਦਰ ਨੂੰ ਤੱਕਿਆ ਤਾਂ ਸ਼ਾਇਦ ਸਾਰੇ ਇਹੀ ਕਹਿ ਉੱਠੇ ਕਿ······ ਆਹ ਕੀ ਆ ਗਿਆ? ਉਹਨਾਂ ਦਾ ਅਚੰਭਿਤ ਹੋਣਾ ਵੀ ਸੁਭਾਵਿਕ ਸੀ ਕਿਉਂਕਿ ਕਿਸੇ ਵੇਲੇ ਡੱਬੀਦਾਰ ਪਰਨਾ ਸਿਰ ਬੰਨ੍ਹਣ ਵਾਲਾ ਸਤਵਿੰਦਰ ਹੁਣ 'ਸੈਂਟੀ' ਬਣਕੇ ਕੰਨਾਂ 'ਚ ਦੋ-ਦੋ ਵਾਲੀਆਂ ਜੋ ਪਾਈ ਫਿਰਦਾ ਸੀ, ਗਿੱਚੀ 'ਚ ਇੱਕ ਗੁੱਤ ਜੋ ਬਣਾਈ ਫਿਰਦਾ ਸੀ, ਗੋਡਿਆਂ ਤੋਂ ਪਾਟੀ ਹੋਈ ਪੈਂਟ ਜੋ ਪਾਈ ਫਿਰਦਾ ਸੀ, ਗਲ 'ਚ ਇੱਕ ਮੋਟੀ ਸਾਰੀ ਸੰਗਲੀ ਜੋ ਲਮਕਾਈ ਫਿਰਦਾ ਸੀ। ਢਿਲਕੂੰ ਢਿਲਕੂੰ ਕਰਦੀ ਪੈਂਟ ਤੇ ਉਹਦਾ ਧਾਰਿਆ ਹੋਇਆ ਰੂਪ ਦੇਖਕੇ ਪਿੰਡ ਦੀਆਂ ਕੁੜੀਆਂ ਬੁੜ੍ਹੀਆਂ ਫੂ-ਫੂ ਕਰਦੀਆਂ ਹਸਦੀਆਂ ਫਿਰਦੀਆਂ ਸਨ। ਭਾਵੇਂ ਕਿ ਸਤਵਿੰਦਰ ਲਈ ਤਾਂ ਵਲੈਤ ਦਾ ਫ਼ੈਸ਼ਨ ਸੀ, ਪਰ ਪਿੰਡ ਦੇ ਜੁਆਕ ਉਸ ਬਦਲੇ ਹੋਏ 'ਸੈਂਟੀ' ਨੂੰ ਦੇਖਕੇ ਇਉਂ ਲਾਚੜੇ ਫਿਰਦੇ ਸਨ ਜਿਵੇਂ ਤੁਰਦੀ ਫਿਰਦੀ ਬਿਨਾਂ ਟਿਕਟੋਂ ਸਰਕਸ ਉਹਨਾਂ ਦੇ ਪਿੰਡ ਆ ਗਈ ਹੋਵੇ। ਆਪਣੇ ਪਿੰਡ ਦੇ ਉਦਰੇਵੇਂ ਨੂੰ ਪੂਰਾ ਕਰਨ ਲਈ ਸੈਂਟੀ ਵੀ ਕੋਈ ਪਲ ਖਾਲੀ ਨਹੀ ਸੀ ਜਾਣ ਦੇਣਾ ਚਾਹੁੰਦਾ। ਮੋਢੇ ਨਾਲ ਲਟਕਾਏ ਬੌਣੇ ਜਿਹੇ ਵੀਡੀਓ ਕੈਮਰੇ ਨਾਲ ਮੂਵੀ ਬਣਾਉਣ ਬਹਿ ਜਾਂਦਾ। ਪਿੰਡ ਦੀਆਂ ਰੂੜੀਆਂ, ਗਹੀਰਿਆਂ, ਬਲਦਾਂ ਵਾਲੀਆਂ ਗੱਡੀਆਂ, ਸਰਕਾਰੀ ਮੇਹਰਬਾਨੀਆਂ ਸਦਕਾ ਮੁਸ਼ਕ ਮਾਰਦੇ ਛੱਪੜਾਂ, ਗਲੀਆਂ 'ਚ ਖੜ੍ਹੇ ਚਿੱਕੜਾਂ, ਮਾਸਟਰਾਂ ਬਿਨਾਂ ਖਾਲੀ ਸਕੂਲਾਂ, ਬੱਸ ਅੱਡੇ 'ਚ ਬਿਨਾਂ ਹੱਥ ਡੰਡੀ ਤੋਂ ਖੜ੍ਹੇ ਨਲਕੇ, ਬੁਢਾਪਾ ਪੈਨਸ਼ਨ ਲੈਣ ਲਈ ਬੈਂਕ ਦੇ ਬਾਹਰ ਧੁੱਪੇ ਚੌਂਕੀ ਭਰ ਰਹੇ ਬਜ਼ੁਰਗਾਂ···· ਗੱਲ ਕੀ ਥਾਂ ਥਾਂ ਦੀ ਮੂਵੀ ਬਣਾ ਰਿਹਾ ਸੀ। ਇਉਂ ਲਗਦਾ ਸੀ ਜਿਵੇਂ ਸਾਰੀਆਂ ਯਾਦਾਂ ਇੱਕ ਵੇਲੇ ਹੀ ਆਪਣੇ ਕੈਮਰੇ 'ਚ ਕੈਦ ਕਰਕੇ ਲੈ ਜਾਣ ਦਾ ਮਨ ਬਣਾਈ ਬੈਠਾ ਹੋਵੇ। ਇਉਂ ਲਗਦਾ ਸੀ ਜਿਵੇਂ ਉਹਦਾ ਦੁਬਾਰਾ ਪਿੰਡ ਮੁੜਨ ਦਾ ਕੋਈ ਇਰਾਦਾ ਹੀ ਨਾ ਹੋਵੇ। ਓਧਰ ਦੂਜੇ ਪਾਸੇ ਬੱਸ ਅੱਡੇ ਦੇ ਪਿੱਪਲ ਹੇਠਲੇ ਤਖਤਪੋਸ਼ 'ਤੇ ਪੁਰਾਣੇ ਜੋਟੀਦਾਰਾਂ ਦੀ ਜੁੰਡਲੀ ਆਪਣੇ ਹੀ ਰਾਮਰੌਲੇ 'ਚ ਮਸਤ ਸੀ। ਭੋਲਾ ਹਨੇਰੀ, ਭਾਂਬੜ, ਟੀਲ੍ਹਾ ਤੇ ਰੂਪਾ ਚੰਗੇ ਸਰੋਤੇ ਬਣਕੇ ਉਤਲੀ ਹਵਾ 'ਚ ਉੱਡਦੇ ਪਤੰਗ ਵਾਂਗ ਟਿਕੇ ਬੈਠੇ ਸਨ। ਉਹਨਾਂ ਦਾ ਮੁੱਖ ਬੁਲਾਰਾ ਜਾਣੀ ਕਿ ਭੀਰੀ ਅਮਲੀ ਆਪਣੀ ਬੰਸਰੀ ਵਜਾਉਣ 'ਚ ਮਸਤ ਸੀ। ਜਿਉਂ ਹੀ ਭੀਰੀ ਦੀ ਨਿਗ੍ਹਾ