ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਪੰਜਾਬ ਲੋਕ ਲਿਖਾਰੀ ਮੰਚ ਬਟਾਲਾ ਦੇ ਸਹਿਯੋਗ ਨਾਲ ਪ੍ਰਸਿੱਧ ਕਹਾਣੀਕਾਰ ਪ੍ਰਿੰਸੀਪਲ ਸੁਜਾਨ ਸਿੰਘ ਦੇ 104ਵੇਂ ਜਨਮ ਦਿਵਸ ਨੂੰ ਸਮਰਪਿਤ ਪ੍ਰਿੰਸੀਪਲ ਸੁਜਾਨ ਸਿੰਘ ਯਾਦਗਾਰੀ ਲੈਕਚਰ ਤੇ ਸਨਮਾਨ ਸਮਾਰੋਹ 29 ਜੁਲਾਈ, 2013 ਨੂੰ ਸਵੇਰੇ 10.30 ਵਜੇ ਵਿਰਸਾ ਵਿਹਾਰ, ਅੰਮ੍ਰਿਤਸਰ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਉਪ-ਕੁਲਪਤੀ ਡਾਕਟਰ ਸ. ਪ. ਸਿੰਘ ਮੁੱਖ ਮਹਿਮਾਨ ਵਜੋਂ ਦਰਸ਼ਨ ਦੇਣਗੇ ਜਦਕਿ ਕਾਹਨ ਸਿੰਘ ਪੰਨੂੰ, ਆਈ.ਏ.ਐਸ. ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
![]() |
ਪ੍ਰਿੰਸੀਪਲ ਸੁਜਾਨ ਸਿੰਘ |
ਪੰਜਾਬੀ ਸਾਹਿਤ ਅਕਾਡਮੀ ਦੇ ਪ੍ਰਧਾਨ ਪ੍ਰੋਫੈਸਰ ਗੁਰਭਜਨ ਸਿੰਘ ਗਿੱਲ, ਸੀਨੀਅਰ ਮੀਤ ਪ੍ਰਧਾਨ ਡਾਕਟਰ ਅਨੂਪ ਸਿੰਘ ਅਤੇ ਜਨਰਲ ਸਕੱਤਰ ਡਾਕਟਰ ਸੁਖਦੇਵ ਸਿੰਘ ਸਿਰਸਾ ਨੇ ਉਪਰੋਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਕਟਰ ਕੁਲਦੀਪ ਸਿੰਘ (ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ) ਅਤੇ ਡਾ. ਕੁਲਵਿੰਦਰ ਸਿੰਘ (ਪੰਜਾਬੀ ਯੂਨੀਵਰਸਿਟੀ, ਪਟਿਆਲਾ) ‘ਪੰਜਾਬ ਦੀ ਸਿੱਖਿਆ ਸਥਿਤੀ : ਦਸ਼ਾ ਤੇ ਦਿਸ਼ਾ’ ਬਾਰੇ ਆਪਣੇ ਖੋਜ-ਪੱਤਰ ਪੇਸ਼ ਕਰਨਗੇ।
ਸਮਾਗਮ ਦੇ ਆਰੰਭ ਵਿਚ ਸ੍ਰੀ ਤਲਵਿੰਦਰ ਸਿੰਘ ਪ੍ਰਿੰਸੀਪਲ ਸੁਜਾਨ ਸਿੰਘ
ਦੀ ਸ਼ਖ਼ਸੀਅਤ ਅਤੇ ਸਿਰਜਣਾ ਬਾਰੇ ਆਪਣੇ ਵਿਚਾਰ ਪੇਸ਼ ਕਰਨਗੇ। ਇਸ ਮੌਕੇ ਤਿੰਨ ਕਹਾਣੀਕਾਰਾਂ ਮੁਖਤਿਆਰ ਸਿੰਘ, ਸ੍ਰੀ ਜਤਿੰਦਰ ਹਾਂਸ ਅਤੇ ਸ੍ਰੀ ਗੁਰਸੇਵਕ ਸਿੰਘ ਪ੍ਰੀਤ ਨੂੰ ਪ੍ਰਿੰਸੀਪਲ ਸੁਜਾਨ ਸਿੰਘ ਯਾਦਗਾਰੀ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ।
ਸਮੂਹ ਪੰਜਾਬੀ ਪਿਆਰਿਆਂ ਨੂੰ ਇਸ ਸਮਾਗਮ ਵਿਚ ਸ਼ਾਮਲ ਹੋਣ ਦਾ ਹਾਰਦਿਕ ਸੱਦਾ ਹੈ।