
ਸੰਤ ਰਾਮ ਉਦਾਸੀ ਜੀ ਦਾ ਜਨਮ 20 ਅਪ੍ਰੈਲ 1939 ਵਿਚ ਹੋਇਆ | ਉਦਾਸੀ ਜੀ ਪੰਜਾਬੀ ਸਾਹਿਤ ਦੇ ਜੁਝਾਰੂ ਕ੍ਰਾਂਤੀਕਾਰੀ ਕਵੀ ਦੇ ਤੌਰ ਤੇ ਜਾਣੇ ਜਾਂਦੇ ਨੇ | ਆਪ ਜੀ ਦਾ ਕਾਵਿ ਸੰਗ੍ਰਹਿ “ਲਹੂ ਭਿੱਜੇ ਬੋਲ” ਪੰਜਾਬੀ ਸਾਹਿਤ ਵਿਚ ਇਕ ਕ੍ਰਾਂਤੀਕਾਰੀ ਹਸਤਾਖ਼ਰ ਹੈ |
ਉਦਾਸੀ ਜੀ ਦੀਆਂ ਰਚਨਾਵਾਂ ਡੂੰਗੀ ਸੋਚ ਤੇ ਚੇਤਨਾ ਜਗਾਉਂਣ ਵਾਲੀਆਂ ਨੇ | 06 ਨਵੰਬਰ 1986 ਵਿਚ ਹਜ਼ੂਰ ਸਾਹਿਬ ਵਿਖੇ ਹੋਏ ਕਵੀ ਦਰਬਾਰ ਤੋਂ ਵਾਪਿਸ ਆਉਂਦੇ ਹੋਏ ਰਸਤੇ ਰੇਲਗੱਡੀ ਵਿਚ ਹੀ ਉਨ੍ਹਾਂ ਆਖ਼ਰੀ ਸਾਹ ਲਿਆ, ਪਰ ਆਪਣੀਆ ਲਿਖ਼ਤਾਂ ਰਾਹੀ ਅੱਜ ਵੀਂ ਜਿਉਂਦੇ ਨੇ ਅਤੇ ਚੇਤਨਾ ਪੈਦਾ ਕਰ ਰਹੇ ਨੇ | ਹਾਜ਼ਿਰ ਹੈ ਉਨ੍ਹਾਂ ਦੀ ਹੀ ਆਵਾਜ਼ ਵਿਚ ਪੜ੍ਹੀ ਗਈ ਦੇਸ਼, ਦੇਸ਼ ਭਗਤੀ ਅਤੇ ਦੇਸ਼ ਦੇ ਲੋਕਾਂ ਦੀ ਅਹਿਮਿਅਤ ਬਿਆਨ ਕਰਦੀ ਇਕ ਕਵਿਤਾ
ਅਤੇ ਜਸਬੀਰ ਜੱਸੀ ਦੀ ਆਵਾਜ਼ ਵਿਚ ਸੰਤ ਰਾਮ ਉਦਾਸੀ ਦਾ ਗੀਤ-ਤੂੰ ਮਘਦਾ ਰਹੀਂ ਵੇ ਸੂਰਜਾ ਕੰਮੀਆਂ ਦੇ ਵਿਹੜੇ…
Leave a Reply