ਆਪਣੀ ਬੋਲੀ, ਆਪਣਾ ਮਾਣ

ਹਰਭਜਨ ਧਰਨਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਅੱਖਰ ਵੱਡੇ ਕਰੋ+=
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਅਹੁਦੇਦਾਰਾਂ ਤੇ ਸਮੂਹ ਮੈਂਬਰਾਂ ਨੇ ਪ੍ਰਸਿੱਧ ਪੰਜਾਬੀ ਸ਼ਾਇਰ ਸ੍ਰੀ ਹਰਭਜਨ ਧਰਨਾ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਅਕਾਡਮੀ ਦੇ ਪ੍ਰਧਾਨ ਪ੍ਰੋ. ਗੁਰਭਜਨ ਸਿੰਘ ਗਿੱਲ, ਸੀਨੀਅਰ ਮੀਤ ਪ੍ਰਧਾਨ ਡਾ. ਅਨੂਪ ਸਿੰਘ ਅਤੇ ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਨੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ੍ਰੀ ਹਰਭਜਨ ਧਰਨਾ ਜੀ ਬਹੁਤ ਹੀ ਨਿਮਰ ਅਤੇ ਨੇਕ ਦਿਲ ਇਨਸਾਨ ਸਨ। ਉਨ੍ਹਾਂ ਦਸਿਆ ਧਰਨਾ ਜੀ ਪੰਜਾਬ ਗ਼ਜ਼ਲ ਮੰਚ ਦੇ ਪ੍ਰਧਾਨ ਤੇ ਸਕੱਤਰ ਵੀ ਰਹੇ ਸਨ। ਉਹ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਸਰਗਰਮ ਮੈਂਬਰ ਰਹੇ ਤੇ ਉਨ੍ਹਾਂ ਦਾ ਜ਼ਿਕਰਯੋਗ ਯੋਗਦਾਨ ਰਿਹਾ ਹੈ। ਪੰਜਾਬੀ ਸ਼ਾਇਰੀ ਵਿਚ ਵਿਸ਼ੇਸ਼ ਤੌਰ ‘ਤੇ ਪੰਜਾਬੀ ਗ਼ਜ਼ਲ ਵਿਚ ਉਨ੍ਹਾਂ ਦਾ ਇਕ ਨਿਵੇਕਲਾ ਸਥਾਨ ਹੈ। ਉਨ੍ਹਾਂ ਨੇ ਪੰਜਾਬੀ ਸਾਹਿਤ ਜਗਤ ਨੂੰ ਚਾਰ ਮੁੱਲਵਾਨ ਮੌਲਿਕ ਪੁਸਤਕਾਂ ‘ਨਿੱਕੇ ਨਿੱਕੇ ਸੂਰਜ’, ‘ਉਦਾਸ ਨਾ ਹੋ’, ‘ਦੀਵੇ ਬਾਲ ਦਿਓ’ ਅਤੇ ‘ਵਧਦੇ ਕਦਮ’ ਲਿਖਕੇ ਅਮੀਰੀ ਬਖ਼ਸ਼ੀ। ਉਨ੍ਹਾਂ ਦੇ ਅਕਾਲ ਚਲਾਣੇ ਨਾਲ ਪਰਿਵਾਰ ਅਤੇ ਪੰਜਾਬੀ ਸਾਹਿਤ ਜਗਤ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਬਖ਼ਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।
Punjabi Writer | ਪੰਜਾਬੀ ਲੇਖਕ
 ਸ਼ੋਕ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਅਕਾਡਮੀ ਦੇ ਸਾਬਕਾ ਪ੍ਰਧਾਨ ਡਾ. ਸ.ਸ. ਜੌਹਲ, ਡਾ. ਸੁਰਜੀਤ ਪਾਤਰ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਸ. ਪ. ਸਿੰਘ, ਪ੍ਰੋ. ਰਵਿੰਦਰ ਭੱਠਲ, ਪ੍ਰੋ. ਨਰਿੰਜਨ ਤਸਨੀਮ, ਪ੍ਰਿੰ. ਪ੍ਰੇਮ ਸਿੰਘ ਬਜਾਜ, ਡਾ. ਗੁਰਇਕਬਾਲ ਸਿੰਘ, ਸੁਰਿੰਦਰ ਕੈਲੇ, ਡਾ. ਗੁਲਜ਼ਾਰ ਸਿੰਘ ਪੰਧੇਰ, ਇੰਜ. ਜਸਵੰਤ ਸਿੰਘ ਜ਼ਫ਼ਰ, ਸ੍ਰੀਮਤੀ ਗੁਰਚਰਨ ਕੌਰ ਕੋਚਰ, ਡਾ. ਸਵਰਨਜੀਤ ਕੌਰ ਗਰੇਵਾਲ, ਤ੍ਰੈਲੋਚਨ ਲੋਚੀ, ਜਨਮੇਜਾ ਸਿੰਘ ਜੌਹਲ, ਅਮਰਜੀਤ ਸਿੰਘ ਗਰੇਵਾਲ, ਸ੍ਰੀਮਤੀ ਇੰਦਰਜੀਤਪਾਲ ਕੌਰ, ਮਨਜਿੰਦਰ ਧਨੋਆ, ਹਰਬੰਸ ਮਾਲਵਾ, ਮਹਿੰਦਰਦੀਪ ਗਰੇਵਾਲ, ਭਗਵਾਨ ਢਿੱਲੋਂ ਸਮੇਤ ਕਾਫ਼ੀ ਗਿਣਤੀ ਵਿਚ ਲੇਖਕ ਹਾਜ਼ਰ ਸਨ।

Comments

Leave a Reply

This site uses Akismet to reduce spam. Learn how your comment data is processed.


Posted

in

Tags:

You cannot copy content of this page.

ਕਾਪੀ ਕਰਨਾ ਮਨ੍ਹਾਂ ਹੈ।

ਆਪਣੀ ਪਸੰਦ ਦੀ ਪੋਸਟ ਪ੍ਰਾਪਤ ਕਰਨ ਲਈ ਈ-ਮੇਲ ਕਰੋ lafzandapul@gmail.com