ਅਦਾਕਾਰਾ: ਨਿਸ਼ਾਨ ਸਿੰਘ ਰਾਠੌਰ

      ਰਹਿਮਤ ਅਲੀ ਅੱਜ ਆਪਣੀ ਨੇਕੀ ਤੇ ਬਹੁਤ ਪਛਤਾ ਰਿਹਾ ਸੀ ਪਰ ਹੁਣ ਉਸ ਕੋਲ ਕੋਈ ਚਾਰਾ ਵੀ ਨਹੀਂ ਸੀ ਬਚਿਆ। ਉਹ ਵਾਰ-ਵਾਰ ਆਪਣੇ ਮੱਥੇ ਤੇ ਆਏ ਮੁੜਕੇ ਨੂੰ ਸਾਫ਼ ਕਰਦਾ ਅਤੇ ਆਸ-ਪਾਸ ਲੋਕਾਂ ਦੇ ਭਾਰੀ ਹਜ਼ੂਮ ਵਿੱਚੋਂ ਕਿਸੇ ਹਿਮਾਇਤੀ ਦੇ ਚਿਹਰੇ ਦੇ ਭਾਵਾਂ ਨੂੰ ਪੜਣ ਦਾ ਯਤਨ ਕਰਦਾ, ਜਿਹੜਾ ਕਿ ਕਦੇ ਕਦਾਈਂ ਉਸ ਦੇ ਦਾਅ ਦੀ ਗੱਲ ਕਰ ਦਿੰਦਾ ਸੀ।      ਦੂਜੇ ਪਾਸੇ ਉਹ ਛੋਟਾ ਬੱਚਾ ਅਜੇ ਵੀ ਜ਼ਮੀਨ ਤੇ ਪਿਆ ਤੜਪ ਰਿਹਾ ਸੀ ਅਤੇ ਉਸ ਦੀ ਮਾਂ ਉਚੀ ਉਚੀ ਰੋਣ ਦਾ ‘ਡਰਾਮਾ’ ਕਰ ਰਹੀ ਸੀ ਪਰ ਦੇਖਣ ਵਾਲਿਆਂ ਨੂੰ ਉਹ ਹਕੀਕਤ ਜਾਪ ਰਿਹਾ ਸੀ ਅਤੇ ਭੀੜ ਵਿੱਚੋਂ ਕਈ ਗਰਮ ਖੂਨ ਦੇ ਨੌਜਵਾਨ ਤਾਂ ਰਹਿਮਤ ਅਲੀ ਨੂੰ ਕੁਟਾਪਾ ਚਾੜਣ ਦੀਆਂ ਸਕੀਮਾਂ ਵੀ ਬਣਾ ਰਹੇ ਸਨ। ਪਰ ਸ਼ਾਇਦ ਰਹਿਮਤ ਅਲੀ ਦੀ ਚਿੱਟੀ ਦਾੜੀ ਉਹਨਾਂ ਦੇ ਇਸ ਇਰਾਦੇ ਵਿੱਚ ‘ਰੋੜਾ’ ਬਣੀ ਹੋਈ ਸੀ।      “ਜਨਾਬ, ਤੁਸੀਂ ਬੁਰੀ ਤਰ੍ਹਾਂ ਫੱਸ ਗਏ ਹੋ···, ਭਲਾ ਇਸੇ ਵਿੱਚ ਹੈ ਕਿ ਤੁਸੀਂ 200-400 ਰੁਪਏ ਲੈ-ਦੇ ਕੇ ਗੱਲ ਮੁਕਾਓ।” ਇੱਕ ਬਜ਼ੁਰਗ ਵਿਅਕਤੀ ਨੇ ਰਹਿਮਤ ਅਲੀ ਨੂੰ ਨਸੀਹਤ ਦਿੰਦਿਆਂ ਕਿਹਾ।      “ਕੀ ਸੋਚ ਰਹੇ ਹੋ ਭਾਈ ਸਾਹਬ, ਜੇਕਰ ਪੁਲਿਸ ਆ ਗਈ ਤਾਂ ਗੱਲ ਜਿਆਦਾ ਵੱਧ ਜਾਏਗੀ ਅਤੇ ਤੁਹਾਨੂੰ ਜ਼ੇਲ ਦੀ ਹਵਾ ਵੀ ਖਾਣੀ ਪੈ ਸਕਦੀ ਹੈ।” ਟਾਈ ਅਤੇ ਚਸ਼ਮਾ ਲਾਈ ਖੜੇ ਇੱਕ ਸਿੱਖ ਨੌਜ਼ਵਾਨ ਨੇ ਰਹਿਮਤ ਅਲੀ ਨੂੰ ਸਮਝਾਉਂਦਿਆਂ ਕਿਹਾ।      ਰਹਿਮਤ ਅਲੀ ਕੋਈ ਫ਼ੈਸਲਾ ਕਰਨ ਦੀ ਸਥਿਤੀ ਵਿੱਚ ਨਹੀਂ ਸੀ ਅਤੇ ਦੂਜੇ ਪਾਸੇ ਉਸ ਦਾ ਪੋਤਰਾ ਨੁਸਰਤ ਅਤੇ ਪੋਤਰੀ ਸਲੀਣਾ ਵੀ ਆਪਣੇ ਦਾਦਾ ਜਾਨ ਨੂੰ ਇਸ ਭਾਰੀ ਮੁਸੀਬਤ ਵਿੱਚ ਫੱਸਿਆ ਵੇਖ ਕੇ ਰੋਣ ਲੱਗ ਪਏ ਸਨ। &nbsp. . .

lalla_logo_blue_white-bg.png

ਅੱਗੇ ਪੜ੍ਹਨ ਲਈ ਲੌਗਿਨ ਕਰੋ ਜੀ। 

ਜੇ ਤੁਸੀਂ ਇਸ ਵੈਬਸਾਈਟ ‘ਤੇ ਪਹਿਲਾਂ ਕਦੇ ਲੌਗਿਨ  ਨਹੀਂ ਕੀਤਾ ਤਾਂ ਨਵੀਂ ਆਈ-ਡੀ ਬਣਾ ਕੇ ਮੁਫ਼ਤ ਮੈਂਬਰਸ਼ਿਪ ਪ੍ਰਾਪਤ ਕਰਨ ਲਈ, ਹੇਠਾਂ ਕਲਿੱਕ ਕਰੋ। 

ਨਵੀਂ ਆਈ-ਡੀ ਬਣਾਉ

ਕੋਈ ਸਮੱਸਿਆ ਆ ਰਹੀ ਹੈ ਤਾਂ 87279-87379 ਉੱਤੇ ਵੱਟਸ-ਐਪ ਕਰੋ


Posted

in

by

Comments

Leave a Reply

You cannot copy content of this page.

ਕਾਪੀ ਕਰਨਾ ਮਨ੍ਹਾਂ ਹੈ।

ਆਪਣੀ ਪਸੰਦ ਦੀ ਪੋਸਟ ਪ੍ਰਾਪਤ ਕਰਨ ਲਈ ਈ-ਮੇਲ ਕਰੋ lafzandapul@gmail.com