ਕਰਤਾਰ ਸਿੰਘ ਦੁੱਗਲ ਦਾ ਜਨਮ ਪਿੰਡ ਧਮਾਲ ਜ਼ਿਲ੍ਹਾ ਰਾਵਲਪਿੰਡੀ (ਹੁਣ ਪਾਕਿਸਤਾਨ ਵਿੱਚ ) ਵਿਖੇ 1 ਮਾਰਚ 1917 ਨੂੰ ਜੀਵਨ ਸਿੰਘ ਦੁੱਗਲ ਅਤੇ ਸਤਵੰਤ ਕੌਰ ਦੇ ਘਰ ਹੋਇਆ। ਫਾਰਮਨ ਕ੍ਰਿਸਚੀਅਨ ਕਾਲਜ ਲਾਹੌਰ ਤੋਂ ਐਮ. ਏ. ਅੰਗਰੇਜ਼ੀ ਕਰਨ ਤੋਂ ਬਾਅਦ ਦੁੱਗਲ ਨੇ ਆਪਣਾ ਪ੍ਰੋਫੈਸ਼ਨਲ ਜੀਵਨ ਆਲ ਇੰਡੀਆ ਰੇਡਿਓ ਤੋਂ ਸ਼ੁਰੂ ਕੀਤਾ ਸੀ । ਇਸ ਅਦਾਰੇ ਨਾਲ ਇਹ 1942 ਤੋਂ 1966 ਤੱਕ ਵੱਖ-ਵੱਖ ਅਹੁਦਿਆਂ ‘ਤੇ ਰਹਿਕੇ ਕੰਮ ਕਰਦੇ ਰਹੇ ਅਤੇ ਸਟੇਸ਼ਨ ਡਾਇਰੈਕਟਰ ਬਣੇ। ਇਸ ਦੌਰਾਨ ਉਹਨਾਂ ਨੇ ਪੰਜਾਬੀ ਅਤੇ ਹੋਰਨਾਂ ਭਾਸ਼ਵਾਂ ਵਿੱਚ ਪ੍ਰੋਗਰਾਮ ਬਣਾਉਣ ਕਰਨ ਦਾ ਕਾਰਜਭਾਰ ਨਿਭਾਇਆ । ਦੁੱਗਲ 1966 ਤੋਂ 1973 ਤੱਕ ਨੈਸ਼ਨਲ ਬੁੱਕ ਟਰੱਸਟ ਦੇ ਸਕੱਤਰ ਅਤੇ ਡਾਇਰੈਕਟਰ ਵੀ ਰਹੇ । ੳਹਨਾਂ ਨੇ ਸੂਚਨਾ ਅਡਵਾਈਜ਼ਰ ਵਜੋਂ ਮਨਿਸਟਰੀ ਆਫ਼ ਇਨਫ਼ਰਮੇਸ਼ਨ ਐਂਡ ਬਰਾਡਕਾਸਟਿੰਗ (ਪਲੈਨਿੰਗ ਕਮਿਸ਼ਨ ) ਵਿੱਚ ਵੀ ਕੰਮ ਕੀਤਾ । ਉਹ ਕਈ ਸੰਸਥਾਵਾਂ ਦੇ ਸੰਸਥਾਪਕ ਵੀ ਸਨ, ਜਿਨ੍ਹਾਂ ਵਿੱਚ ਰਾਜਾ ਰਾਮਮੋਹਨ ਰਾਏ ਲਾਇਬਰੇਰੀ ਫਾਊਂਡੇਸ਼ਨ, ਇਨਸਟੀਚਿਊਟ ਆਫ਼ ਸੋਸ਼ਲ ਐਂਡ ਇਕਨੌਮਿਕ ਚੇਂਜ ਬੰਗਲੌਰ, ਜ਼ਾਕਿਰ ਹੁਸੈਨ ਐਜੂਕੇਸ਼ਨਲ ਫਾਊਂਡੇਸ਼ਨ ਸ਼ਾਮਿਲ ਹਨ। ਉਹ ਸਾਹਿਤਕ ਖੇਤਰ ਦੀਆਂ ਕਈ ਸੰਸਥਾਵਾਂ ਦੇ ਆਹੁਦੇਦਾਰ ਵੀ ਰਹੇ । ਉਹ ਪੰਜਾਬੀ ਸਾਹਿਤ ਸਭਾ ਦਿੱਲੀ ਦੇ ਮੌਜੂਦਾ ਪ੍ਰਧਾਨ ਸਨ ਅਤੇ 1984 ਵਿਚ ਪੰਜਾਬੀ ਯੂਨੀਵਰਸਿਟੀ ਦੇ ਨੌਮੀਨੇਟਿਡ ਫੈਲੋ ਬਣੇ । ਅਗਸਤ 1977 ਨੂੰ ਉਹਨਾਂ ਨੂੰ ਸਤਿਕਾਰ ਦਿੰਦਿਆਂ ਰਾਜ ਸਭਾ ਦਾ ਮੈਂਬਰ ਵੀ ਨਾਮਜਦ ਕੀਤਾ ਗਿਆ । ਉਹਨਾਂ ਦੀਆਂ ਰਚਨਾਵਾਂ ਵਿੱਚ ਬਰਥ ਆਫ਼ ਸੌਂਗ, ਕਮ ਬੈਕ ਮਾਈ ਮਾਸਟਰ, ਡੰਗਰ (ਐਨੀਮਲ), ਇੱਕ ਛਿੱਟ ਚਾਨਣ ਦੀ (ਵੰਨ ਡਰੌਪ ਆਫ਼ ਲਾਈਟ), ਨਵਾਂ ਘਰ (ਨਿਊ ਹਾਊਸ), ਸੋਨਾਰ ਬੰਗਲਾ (ਗੋਲਡਨ ਬੁੰਗਾਲੌਅ), ਤਰਕਾਲਾਂ ਵੇਲੇ . . .
ਕਰਤਾਰ ਸਿੰਘ ਦੁੱਗਲ ਦਾ ਜੀਵਨ ਬਿਰਤਾਂਤ
Publish Date:
Updated Date:
Share:
ਅੱਖਰ ਵੱਡੇ ਕਰੋ–+=
ਲਫ਼ਜਾਂ ਦਾ ਪੁਲ ਇਕ ਸੁਤੰਤਰ ਸਾਹਿਤਕ ਮੀਡੀਆ ਅਦਾਰਾ ਹੈ, ਜੋ ਬਿਨਾਂ ਕਿਸੇ ਸਿਆਸੀ, ਧਾਰਮਿਕ ਜਾਂ ਵਪਾਰਕ ਦਬਾਅ ਅਤੇ ਪੱਖਪਾਤ ਦੇ ਤੁਹਾਡੇ ਤੱਕ ਸਾਹਿਤ, ਸਭਿਆਚਾਰ, ਵਿਰਸੇ ਨਾਲ ਸਬੰਧਤ ਲਿਖਤਾਂ, ਆਡਿਓ, ਵੀਡਿਓ, ਖ਼ਬਰਾਂ, ਸੂਚਨਾਵਾਂ ਅਤੇ ਜਾਣਕਾਰੀਆਂ ਪਹੁੰਚਾ ਰਿਹਾ ਹੈ। ਇਸ ਨੂੰ ਸਿਆਸੀ ਅਤੇ ਵਪਾਰਕ ਦਬਾਅ ਤੋਂ ਮੁਕਤ ਰੱਖਣ ਲਈ ਤੁਹਾਡੇ ਆਰਥਿਕ ਸਹਿਯੋਗ ਦੀ ਬੇਹੱਦ ਲੋੜ ਹੈ। ਤੁਸੀਂ ਆਪਣੀ ਮਰਜ਼ੀ ਅਨੁਸਾਰ ਜਿੰਨੀ ਚਾਹੋਂ ਸਹਿਯੋਗ ਰਾਸ਼ੀ ਸਾਨੂੰ ਹੇਠਾਂ ਦਿੱਤੇ ਬਟਨ ਉੱਤੇ ਕਲਿੱਕ ਕਰਕੇ ਭੇਜ ਸਕਦੇ ਹੋ। ਤੁਹਾਡੇ ਸਹਿਯੋਗ ਨਾਲ ਸਾਡੇ ਪੱਤਰਕਾਰ ਅਤੇ ਲੇਖਕ ਬੇਬਾਕੀ ਨਾਲ ਆਪਣਾ ਫ਼ਰਜ ਨਿਭਾ ਸਕਣਗੇ। ਧੰਨਵਾਦ।
ਤੁਸੀਂ ਇਸ ਤਰ੍ਹਾਂ ਦੀਆਂ ਲਿਖਤਾਂ ਲਈ ਸਾਡੇ ਨਾਲ ਸੋਸ਼ਲ ਮੀਡੀਆ ’ਤੇ ਜੁੜੋ
by
Tags:
Leave a Reply