ਕੁਲਵੰਤ ਜਗਰਾਉਂ ਯਾਦਗਾਰੀ ਪੁਰਸਕਾਰ ਲਈ ਪੁਸਤਕਾਂ ਦੀ ਮੰਗ

punjabi sahit academy invites books for kulwant jagraon award
ਪੰਜਾਬੀ ਸਾਹਿਤ ਅਕਾਡਮੀ । ਕੁਲਵੰਤ ਜਗਰਾਉਂ ਸਨਮਾਨ ਲਈ ਪੁਸਤਕਾਂ ਦੀ ਮੰਗ
ਲੁਧਿਆਣਾ । ਕੁਲਵੰਤ ਜਗਰਾਉਂ ਯਾਦਗਾਰੀ ਪੁਰਸਕਾਰ 2012 ਲਈ ਕਿਸੇ ਵੀ ਲੇਖਕ ਦੀ ਪੰਜਾਬੀ ਵਿਚ ਸਭ ਤੋਂ ਪਹਿਲੀ ਛਪੀ ਪੁਸਤਕ ਦੀਆਂ 5-5 ਕਾਪੀਆਂ ਦੀ ਮੰਗ ਕੀਤੀ ਜਾਂਦੀ ਹੈ। ਇਹ ਪੁਸਤਕ, ਮੌਲਿਕ, ਰਚਨਾਤਮਕ ਵਿਸ਼ੇ ਦੀ ਹੀ ਹੋਵੇ, ਜਿਵੇਂ ਕਵਿਤਾ, ਵਾਰਤਕ, ਕਹਾਣੀ, ਨਾਟਕ ਜਾਂ ਨਾਵਲ ਆਦਿ। ਲੇਖਕ ਦੀ ਉਮਰ ਪੰਜਾਹ ਸਾਲ ਤੋਂ ਘੱਟ ਹੋਵੇ। ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਗੁਰਭਜਨ ਸਿੰਘ ਗਿੱਲ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਨੇ ਦਸਿਆ ਕਿ ਇਸ ਪੁਰਸਕਾਰ ਵਿਚ 5100 ਰੁਪਏ ਦੀ ਰਾਸ਼ੀ, ਦੋਸ਼ਾਲਾ ਅਤੇ ਸਨਮਾਨ ਪੱਤਰ ਭੇਟਾ ਕੀਤਾ ਜਾਂਦਾ ਹੈ। ਪੁਸਤਕਾਂ ਜਨਰਲ ਸਕੱਤਰ, ਪੰਜਾਬੀ ਸਾਹਿਤ ਅਕਾਡਮੀ, ਪੰਜਾਬੀ ਭਵਨ, ਲੁਧਿਆਣਾ ਦੇ ਨਾਂ ’ਤੇ 20 ਮਾਰਚ 2014 ਤੱਕ ਪਹੁੰਚ ਜਾਣੀਆਂ ਚਾਹੀਦੀਆਂ ਹਨ।

Posted

in

,

by

Tags:

Comments

Leave a Reply

You cannot copy content of this page.

ਕਾਪੀ ਕਰਨਾ ਮਨ੍ਹਾਂ ਹੈ।

ਆਪਣੀ ਪਸੰਦ ਦੀ ਪੋਸਟ ਪ੍ਰਾਪਤ ਕਰਨ ਲਈ ਈ-ਮੇਲ ਕਰੋ lafzandapul@gmail.com