ਏਸ ਨਗਰ ਦੇ ਲੋਕ ਹਮੇਸ਼ਾ ਸੋਚਾਂ ਵਿਚ ਗ਼ਲਤਾਨ ਰਹੇ।
ਨਜ਼ਰਾਂ ਦੇ ਵਿੱਚ ਬਾਗ਼-ਬਗੀਚੇ,ਖ਼ਾਬਾਂ ਵਿੱਚ ਸ਼ਮਸ਼ਾਨ ਰਹੇ।
ਡਿੱਗਦਾ ਹੋਇਆ ਹੰਝੂ ਮੇਰੇ ਨਾਂ ਉਸ ਤਾਂ ਹੀ ਕਰ ਦਿੱਤਾ
ਅਪਣਾ ਦੁਖੜਾ ਰੋ ਹੋ ਜਾਵੇ,ਮੇਰੇ ‘ਤੇ ਅਹਿਸਾਨ ਰਹੇ ।
ਰਾਹਾਂ ਦੇ ਵਿੱਚ ਰੋੜ ਨੁਕੀਲੇ,ਜਾਂ ਫਿਰ ਤਪਦੀ ਰੇਤ ਸਹੀ
ਤੁਰਨਾ ਹੈ ਜਦ ਤੱਕ ਪੈਰਾਂ ਵਿਚ ਥੋੜ੍ਹੀ-ਬਹੁਤੀ ਜਾਨ ਰਹੇ।
ਭਾਵੁਕਤਾ ਦੀ ਧੁੱਪ-ਛਾਂ ਦੇਵੀਂ,ਤੇ ਨੈਣਾਂ ਦਾ ਪਾਣੀ ਵੀ
ਤਾਂ ਜੋ ਸੱਧਰਾਂ ਦੇ ਬੀਜਾਂ ਦਾ ਪੁੰਗਰਨਾ ਆਸਾਨ ਰਹੇ ।
ਚਾਰੇ ਪਾਸੇ ਖੂ਼ਨ ਦੇ ਛੱਪੜ,ਫਿਰ ਵੀ ਦਿਖਦੇ ਸ਼ਾਂਤ ਬੜੇ
ਪੱਥਰ ਦੇ ਭਗਵਾਨ ਤਾਂ ਆਖਿ਼ਰ ਪੱਥਰ ਦੇ ਭਗਵਾਨ ਰਹੇ।
-ਰਜਿੰਦਰਜੀਤ
Leave a Reply