ਆਪਣੀ ਬੋਲੀ, ਆਪਣਾ ਮਾਣ

ਦਿੱਲੀ ਵਾਲੀ ਕੁੜੀ ਦਾਮਿਨੀ ਦੀ ਯਾਦ ਵਿਚ ਅਮਰਦੀਪ ਸਿੰਘ ਦੀ ਕਵਿਤਾ

ਅੱਖਰ ਵੱਡੇ ਕਰੋ+=
ਦਿੱਲੀ ਵਿਚ ਮਰਦਾਨਾ ‘ਕਮਜ਼ੋਰੀ’ ਤੋਂ ਪੀੜਿਤ ਦਰੀਦਿੰਆਂ ਦਾ ਸ਼ਿਕਾਰ ਹੋਈ ਕੁੜੀ ਨੂੰ ਮੀਡੀਆ ਨੇ ਵੱਖ-ਵੱਖ ਨਾਮ ਦਿੱਤੇ। ਕਿਸੇ ਨੇ ਦਾਮਿਨੀ ਕਿਹਾ ਅਤੇ ਕਿਸੇ ਨੇ ਨਿਰਭੈ। ਅੱਜ ਨਿਰਭੈ ਦਾਮਿਨੀ ਸਾਡੇ ਵਿਚਕਾਰ ਨਹੀਂ ਰਹੀ। ਇਸ ਬਾਰੇ ਲਿਖਦੇ ਹੋਏ ਸੋਚ ਵੀ ਕੰਬ ਰਹੀ ਹੈ। ਬੱਸ ! ਬਠਿੰਡੇ ਵਾਲੇ ਅਮਰਦੀਪ ਸਿੰਘ (ਗਿੱਲ) ਨੇ ਉਸ ਦੇ ਨਾਮ ਇਕ ਕਵਿਤਾ ਲਿਖੀ ਹੈ। ਆਓ ਸੋਚਿਏ-

ਦਾਮਿਨੀ ਦੇ ਨਾਂਅ !
*****************

ਅੱਜ ਸਿਰਫ
ਤੇਰੀ ਮੌਤ ਨਹੀਂ ਹੋਈ ਬੇਟਾ !
ਏਥੇ ਬਹੁਤ ਕੁੱਝ
ਤੇਰੇ ਨਾਲ ਹੀ ਮਰ ਗਿਆ ਹੈ
ਇਨਸਾਨੀਅਤ , ਕਾਨੂੰਨ , ਇਨਸਾਫ !
ਅਸੀਂ ਵੀ ਸਾਰੇ ਦੇਸ਼ ਵਾਸੀ
ਤੇਰੇ ਨਾਲ ਹੀ ਥੋੜੇ ਥੋੜੇ ਮਰ ਗਏ ਹਾਂ !
ਤੇਰੇ ਨਾਲ ਹੀ ਮਰ ਗਈ ਹੈ ਮਰਿਆਦਾ
ਤੇਰੇ ਨਾਲ ਹੀ ਮਰ ਗਏ ਨੇ ਜਜ਼ਬੇ
ਤੇਰੇ ਨਾਲ ਧੀਆਂ ਦਾ ਮਾਣ ਮਰ ਗਿਆ ਹੈ ,
ਤੇਰੇ ਨਾਲ ਹੀ ਮਰ ਗਈ ਹੈ
ਚਿੜੀਆਂ ਦੀ ਉਡਾਰੀ ,
ਕੋਇਲਾਂ ਦੇ ਗੀਤ !
ਤੇਰੇ ਬਾਅਦ ਕਿੰਨੀ ਉਦਾਸ ਖੜੀ ਹੈ
ਸਾਡੀ ਸਦੀਆਂ ਪੁਰਾਣੀ ਸਭਿਅਤਾ ,
ਅੱਜ ਸਾਡੇ ਸੰਸਕਾਰਾਂ ਦੇ ਮੂੰਹ ਤੋਂ
ਮੱਖੀ ਨਹੀਂ ਉੱਡਦੀ !
ਅੱਜ ਗੁਰੂਆਂ , ਪੀਰਾਂ ,ਫਕੀਰਾਂ
ਦੇ ਬਚਨ ਡਾਅਢੇ ਗਮਗੀਨ ਨੇ !
ਬੇਟਾ !
ਅਸੀਂ ਸਾਰੇ ਹੀ
ਤੇਰੇ ਗੁਨਾਹਗਾਰ ਹਾਂ
ਤੂੰ ਸਾਨੂੰ ਮੁਆਫ ਨਾ ਕਰੀਂ,
ਤੂੰ ਮੁਆਫ ਨਾ ਕਰੀਂ ਉਨਾਂ ਨੂੰ
ਜਿੰਨਾਂ ਤੈਨੂੰ ਆਪਣੀ ਰਾਜਨੀਤੀ ਦਾ
ਮੋਹਰਾ ਬਣਾ ਲਿਆ
ਤੇ ਦਾਗਦੇ ਰਹੇ ਇੱਕ ਦੂਜੇ ਤੇ
ਉੱਲਟੇ-ਸਿੱਧੇ ਬਿਆਨ !
ਮਹਿਲਾਂ ‘ਚ ਬੈਠੇ
ਕੱਠਪੁਤਲੀ ਰਾਜੇ
ਜੋ ਅਮਨ ਕਾਨੂੰਨ ਦੀ
ਸ਼ਤਰੰਜ ਖੇਡਦੇ ਰਹੇ
ਤੇ ਰਾਣੀਆਂ ਜੋ
ਆਪਣੇ ਮਹਿਲਾਂ ਦੇ
ਬਨੇਰੇ ਤੇ ਖੜ ਕੇ
ਵੇਖਦੀਆਂ ਰਹੀਆਂ
ਤੇਰੇ ਲਈ ਇਨਸਾਫ ਮੰਗਦੇ
ਲੋਕਾਂ ਤੇ ਹੁੰਦਾ ਲਾਠੀ-ਚਾਰਜ ,
ਸਭ ਤੇਰੇ ਗੁਨਾਹਗਾਰ ਨੇ !
ਦਾਮਿਨੀ !!
ਦਾਮਿਨੀ ਦਾ ਅਰਥ ਨੇ
ਆਸਮਾਨੀ ਬਿਜਲੀ ,
ਹੁਣ ਤੇਰੇ ਜਾਣ ਬਾਅਦ
ਦੇਸ਼ ਦੀਆਂ ਸਭ ਧੀਆਂ ਨੂੰ
ਖੁਦ ਜਿਉਣੇ ਪੈਣਗੇ
ਤੇਰੇ ਨਾਮ ਦੇ ਅਰਥ ,
ਤਾਂ ਕਿ ਰਾਖ ਕੀਤੇ ਜਾ ਸਕਣ
ਹਵਸ ਦੇ ਬਘਿਆੜ !
ਅੱਜ ਸਿਰਫ
ਤੇਰੀ ਮੌਤ ਨਹੀਂ ਹੋਈ ਬੇਟਾ !
ਏਥੇ ਬਹੁਤ ਕੁੱਝ
ਤੇਰੇ ਨਾਲ ਹੀ ਮਰ ਗਿਆ ਹੈ
*****************
-ਅਮਰਦੀਪ ਸਿੰਘ


ਲਫ਼ਜਾਂ ਦਾ ਪੁਲ ਇਕ ਸੁਤੰਤਰ ਸਾਹਿਤਕ ਮੀਡੀਆ ਅਦਾਰਾ ਹੈ, ਜੋ ਬਿਨਾਂ ਕਿਸੇ ਸਿਆਸੀ, ਧਾਰਮਿਕ ਜਾਂ ਵਪਾਰਕ ਦਬਾਅ ਅਤੇ ਪੱਖਪਾਤ ਦੇ ਤੁਹਾਡੇ ਤੱਕ ਸਾਹਿਤ, ਸਭਿਆਚਾਰ, ਵਿਰਸੇ ਨਾਲ ਸਬੰਧਤ ਲਿਖਤਾਂ, ਆਡਿਓ, ਵੀਡਿਓ, ਖ਼ਬਰਾਂ, ਸੂਚਨਾਵਾਂ ਅਤੇ ਜਾਣਕਾਰੀਆਂ ਪਹੁੰਚਾ ਰਿਹਾ ਹੈ। ਇਸ ਨੂੰ ਸਿਆਸੀ ਅਤੇ ਵਪਾਰਕ ਦਬਾਅ ਤੋਂ ਮੁਕਤ ਰੱਖਣ ਲਈ ਤੁਹਾਡੇ ਆਰਥਿਕ ਸਹਿਯੋਗ ਦੀ ਬੇਹੱਦ ਲੋੜ ਹੈ। ਤੁਸੀਂ ਆਪਣੀ ਮਰਜ਼ੀ ਅਨੁਸਾਰ ਜਿੰਨੀ ਚਾਹੋਂ ਸਹਿਯੋਗ ਰਾਸ਼ੀ ਸਾਨੂੰ ਹੇਠਾਂ ਦਿੱਤੇ ਬਟਨ ਉੱਤੇ ਕਲਿੱਕ ਕਰਕੇ ਭੇਜ ਸਕਦੇ ਹੋ। ਤੁਹਾਡੇ ਸਹਿਯੋਗ ਨਾਲ ਸਾਡੇ ਪੱਤਰਕਾਰ ਅਤੇ ਲੇਖਕ ਬੇਬਾਕੀ ਨਾਲ ਆਪਣਾ ਫ਼ਰਜ ਨਿਭਾ ਸਕਣਗੇ। ਧੰਨਵਾਦ।

ਤੁਸੀਂ ਇਸ ਤਰ੍ਹਾਂ ਦੀਆਂ ਲਿਖਤਾਂ ਲਈ ਸਾਡੇ ਨਾਲ ਸੋਸ਼ਲ ਮੀਡੀਆ ’ਤੇ ਜੁੜੋ


Posted

in

Tags:

Comments

One response to “ਦਿੱਲੀ ਵਾਲੀ ਕੁੜੀ ਦਾਮਿਨੀ ਦੀ ਯਾਦ ਵਿਚ ਅਮਰਦੀਪ ਸਿੰਘ ਦੀ ਕਵਿਤਾ”

  1. goshi Avatar

    es vich sada kanoon te sade seyastdan sab to vadde jimewar han…….. je ajj vi oh sambhlde han tan shayed aggon to eho jeha kujh dekhan, sunan nu na mile…………

Leave a Reply

This site uses Akismet to reduce spam. Learn how your comment data is processed.

You cannot copy content of this page.

ਕਾਪੀ ਕਰਨਾ ਮਨ੍ਹਾਂ ਹੈ।

ਆਪਣੀ ਪਸੰਦ ਦੀ ਪੋਸਟ ਪ੍ਰਾਪਤ ਕਰਨ ਲਈ ਈ-ਮੇਲ ਕਰੋ lafzandapul@gmail.com