ਅੰਮ੍ਰਿਤਾ ਨੂੰ ਗਿਆਂ ਛੇ ਸਾਲ ਹੋ ਗਏ ਨੇ… ਉਸ ਦੀਆਂ ਯਾਦਾਂ ਉਸ ਦੇ ਘਰ ਵਿਚ ਵੱਸਦੀਆਂ ਸਨ…ਸਾਡੇ ਸਭ ਦੇ ਦਿਲ ਵਿਚ ਵੱਸਦੀਆਂ ਹਨ…ਹੁਣ ਬੱਸ ਇਹ ਸਾਡੇ ਦਿਲਾਂ ਵਿਚ ਹੀ ਰਹਿਣਗੀਆਂ…ਕਿਉਂ ਕਿ ਅੰਮ੍ਰਿਤਾ ਦਾ ਘਰ ਢਹਿ ਗਿਐ…ਇਮਰੋਜ਼ ਨਵੇਂ ਪਤੇ ‘ਤੇ ਚਲਾ ਗਿਐ… ਨਵੇਂ ਪਤੇ ਬਾਰੇ ਉਸ ਦਾ ਕੀ ਕਹਿਣੈ…ਉਸ ਦੀ ਨਜ਼ਮ ਦੱਸਦੀ ਐ…
ਉਸ ਨਾਲ ਰਲ ਕੇ
ਇੱਟ ਇੱਟ ਕਮਾ ਕੇ
ਇੱਟ ਇੱਟ ਲਾ ਕੇ
ਇਕ ਮਕਾਨ ਬਣਾਇਆ ਸੀ
ਤੇ ਸਾਹ ਸਾਹ ਜਿਉਂ ਕੇ
ਇਕ ਸਾਥ ਵੀ…
ਸਾਥ ਤੇ ਸਾਥ ਦਾ ਅਹਿਸਾਸ ਵੀ
ਇਕ ਮਕਾਨ ਹੁੰਦਾ ਹੈ
ਇਹ ਮੈਨੂੰ ਉਸ ਦੇ ਜਾਣ ਦੇ ਬਾਅਦ
ਪਤਾ ਲੱਗਾ ਹੈ…
ਹੁਣ ਸਾਮਾਨ ਤੇ ਮੇਰਾ
ਕੱਲ੍ਹ ਦੇ ਮਕਾਨ ਵਿਚ ਹੈ
ਤੇ ਮੈਂ ਸ਼ਿਫਟ ਕਰ ਲਿਆ ਹੈ-
ਸਾਥ ਦੇ ਮਕਾਨ ਵਿਚ…
ਮੇਰਾ ਨਵਾਂ ਪਤਾ
ਮਕਾਨ ਨੰਬਰ ਗਲੀ ਨੰਬਰ ਸੜਕ ਨੰਬਰ
ਇਲਾਕਾ ਤੇ ਸ਼ਹਿਰ ਮੈਂ ਹੀ ਹਾਂ
ਤੇ ਆਪਣੇ ਆਪ ਦਾ ਪਤਾ
ਹੋਰ ਕੋਈ ਨਹੀਂ ਹੁੰਦਾ
ਆਪਣਾ ਆਪ ਹੀ ਹੁੰਦਾ ਹੈ…
-ਇਮਰੋਜ਼, ਨਵੀਂ ਦਿੱਲੀ
(ਪੰਜਾਬੀ ਟ੍ਰਿਬਿਊਨ ਤੋਂ ਧੰਨਵਾਦ ਸਹਿਤ)
ਲਫ਼ਜਾਂ ਦਾ ਪੁਲ ਇਕ ਸੁਤੰਤਰ ਸਾਹਿਤਕ ਮੀਡੀਆ ਅਦਾਰਾ ਹੈ, ਜੋ ਬਿਨਾਂ ਕਿਸੇ ਸਿਆਸੀ, ਧਾਰਮਿਕ ਜਾਂ ਵਪਾਰਕ ਦਬਾਅ ਅਤੇ ਪੱਖਪਾਤ ਦੇ ਤੁਹਾਡੇ ਤੱਕ ਸਾਹਿਤ, ਸਭਿਆਚਾਰ, ਵਿਰਸੇ ਨਾਲ ਸਬੰਧਤ ਲਿਖਤਾਂ, ਆਡਿਓ, ਵੀਡਿਓ, ਖ਼ਬਰਾਂ, ਸੂਚਨਾਵਾਂ ਅਤੇ ਜਾਣਕਾਰੀਆਂ ਪਹੁੰਚਾ ਰਿਹਾ ਹੈ। ਇਸ ਨੂੰ ਸਿਆਸੀ ਅਤੇ ਵਪਾਰਕ ਦਬਾਅ ਤੋਂ ਮੁਕਤ ਰੱਖਣ ਲਈ ਤੁਹਾਡੇ ਆਰਥਿਕ ਸਹਿਯੋਗ ਦੀ ਬੇਹੱਦ ਲੋੜ ਹੈ। ਤੁਸੀਂ ਆਪਣੀ ਮਰਜ਼ੀ ਅਨੁਸਾਰ ਜਿੰਨੀ ਚਾਹੋਂ ਸਹਿਯੋਗ ਰਾਸ਼ੀ ਸਾਨੂੰ ਹੇਠਾਂ ਦਿੱਤੇ ਬਟਨ ਉੱਤੇ ਕਲਿੱਕ ਕਰਕੇ ਭੇਜ ਸਕਦੇ ਹੋ। ਤੁਹਾਡੇ ਸਹਿਯੋਗ ਨਾਲ ਸਾਡੇ ਪੱਤਰਕਾਰ ਅਤੇ ਲੇਖਕ ਬੇਬਾਕੀ ਨਾਲ ਆਪਣਾ ਫ਼ਰਜ ਨਿਭਾ ਸਕਣਗੇ। ਧੰਨਵਾਦ।
ਤੁਸੀਂ ਸਾਡਾ ਸਹਿਯੋਗ ਦੋ ਤਰੀਕਿਆਂ ਨਾਲ ਕਰ ਸਕਦੇ ਹੋ
ਇਕੋ ਵਾਰ ਸਹਿਯੋਗ ਰਾਸ਼ੀ ਦੇ ਕੇ ਜਾਂ ਸਲਾਨਾ ਮੈਂਬਰਸ਼ਿਪ ਰਾਹੀਂ
ਇਕੋ ਵਾਰ ਸਹਿਯੋਗ ਕਰਨ ਲਈ ਰਕਮ ਚੁਣੋ।
ਮਹੀਨੇਵਾਰ, ਛਿਮਾਹੀ, ਸਲਾਨਾ, ਪੰਜ-ਸਾਲਾ ਮੈਂਬਰਸ਼ਿਪ
ਤੁਸੀਂ ਇਸ ਤਰ੍ਹਾਂ ਦੀਆਂ ਲਿਖਤਾਂ ਲਈ ਸਾਡੇ ਨਾਲ ਸੋਸ਼ਲ ਮੀਡੀਆ ’ਤੇ ਜੁੜੋ
Leave a Reply