ਲੁਧਿਆਣਾ। 23 ਫਰਵਰੀ ।
ਸਰਦਾਰ ਸੋਭਾ ਸਿੰਘ ਮੈਮੋਰੀਅਲ ਫਾਉਂਡੇਸ਼ਨ ਵੱਲੋਂ ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ ਦੇ ਸਹਿਯੋਗ ਨਾਲ ਪ੍ਰਸਿੱਧ ਨਾਵਲਕਾਰ ਜਸਵੰਤ ਸਿੰਘ ਕੰਵਲ ਦਾ ਰੂ-ਬ-ਰੂ ਅਤੇ ਪੰਜਾਬੀ ਵਾਰਤਕਕਾਰ ਕੁਲਬੀਰ ਸਿੰਘ ਸਿੱਧੂ ਰਿਟਾਇਰਡ ਆਈ.ਏ.ਐੱਸ. ਦੀ ਸੱਜਰੀ ਪੁਸਤਕ ‘ਸ਼ਬਦਾਂ ਦੇ ਕਾਫਲੇ’ ਦਾ ਲੋਕ ਅਰਪਣ ਸਮਾਰੋਹ 26 ਫਰਵਰੀ ਸਵੇਰੇ 10:00 ਵਜੇ ਰਾਮਗੜ੍ਹੀਆ ਗਰਲਜ਼ ਕਾਲਜ ਮਿੱਲਰ ਗੰਜ ਲੁਧਿਆਣਾ ਦੇ ਬਾਬਾ ਗੁਰਮੁਖ ਸਿੰਘ ਹਾਲ ਵਿਖੇ ਹੋਵੇਗਾ। ਇਹ ਜਾਣਕਾਰੀ ਅਕੈਡਮੀ ਦੇ ਪ੍ਰਧਾਨ ਗੁਰਭਜਨ ਸਿੰਘ ਗਿੱਲ ਨੇ ਦਿੰਦਿਆਂ ਦੱਸਿਆ ਕਿ ਇਸ ਸਮਾਗਮ ਵਿਚ ਵੱਖ-ਵੱਖ ਕਾਲਜਾਂ ਦੇ ਪੋਸਟ ਗਰੈਜੂਏਟ ਵਿਦਿਆਰਥੀ ਹਰਮਨ ਪਿਆਰੇ ਨਾਵਲਕਾਰ ਜਸਵੰਤ ਸਿੰਘ ਕੰਵਲ ਨਾਲ ਆਹਮੋ ਸਾਹਮਣੇ ਬੈਠ ਕੇ ਵਿਚਾਰ ਵਟਾਂਦਰਾ ਕਰ ਸਕਣਗੇ।
ਰਾਮਗੜ੍ਹੀਆ ਗਰਲਜ਼ ਕਾਲਜ ਦੀ ਪ੍ਰਿੰਸੀਪਲ ਡਾ: ਨਰਿੰਦਰ ਕੌਰ ਸੰਧੂ, ਪ੍ਰਸਿੱਧ ਲੇਖਕ ਪ੍ਰੋ: ਰਵਿੰਦਰ ਭੱਠਲ ਅਤੇ ਡਾ: ਰਣਜੀਤ ਸਿੰਘ ‘ਸ਼ਬਦਾਂ ਦੇ ਕਾਫਲੇ’ ਪੁਸਤਕ ਬਾਰੇ ਆਪਣੇ ਪਰਚੇ ਪੜ੍ਹਨਗੇ।
ਨਾਵਲਕਾਰ ਜਸਵੰਤ ਸਿੰਘ ਕੰਵਲ ਨਾਲ 26 ਫਰਵਰੀ ਨੂੰ ਲੁਧਿਆਣਾ ਦੇ ਵਿਦਿਆਰਥੀ ਹੋਣਗੇ ਰੂ-ਬ-ਰੂ
Publish Date:
Updated Date:
Share:
ਅੱਖਰ ਵੱਡੇ ਕਰੋ–+=
ਕੁਲਬੀਰ ਸਿੰਘ ਸਿੱਧੂ ਦੇ ‘ਸ਼ਬਦਾਂ ਦੇ ਕਾਫਲੇ’ ਦੀ ਘੁੰਡ-ਚੁਕਾਈ
ਲਫ਼ਜਾਂ ਦਾ ਪੁਲ ਇਕ ਸੁਤੰਤਰ ਸਾਹਿਤਕ ਮੀਡੀਆ ਅਦਾਰਾ ਹੈ, ਜੋ ਬਿਨਾਂ ਕਿਸੇ ਸਿਆਸੀ, ਧਾਰਮਿਕ ਜਾਂ ਵਪਾਰਕ ਦਬਾਅ ਅਤੇ ਪੱਖਪਾਤ ਦੇ ਤੁਹਾਡੇ ਤੱਕ ਸਾਹਿਤ, ਸਭਿਆਚਾਰ, ਵਿਰਸੇ ਨਾਲ ਸਬੰਧਤ ਲਿਖਤਾਂ, ਆਡਿਓ, ਵੀਡਿਓ, ਖ਼ਬਰਾਂ, ਸੂਚਨਾਵਾਂ ਅਤੇ ਜਾਣਕਾਰੀਆਂ ਪਹੁੰਚਾ ਰਿਹਾ ਹੈ। ਇਸ ਨੂੰ ਸਿਆਸੀ ਅਤੇ ਵਪਾਰਕ ਦਬਾਅ ਤੋਂ ਮੁਕਤ ਰੱਖਣ ਲਈ ਤੁਹਾਡੇ ਆਰਥਿਕ ਸਹਿਯੋਗ ਦੀ ਬੇਹੱਦ ਲੋੜ ਹੈ। ਤੁਸੀਂ ਆਪਣੀ ਮਰਜ਼ੀ ਅਨੁਸਾਰ ਜਿੰਨੀ ਚਾਹੋਂ ਸਹਿਯੋਗ ਰਾਸ਼ੀ ਸਾਨੂੰ ਹੇਠਾਂ ਦਿੱਤੇ ਬਟਨ ਉੱਤੇ ਕਲਿੱਕ ਕਰਕੇ ਭੇਜ ਸਕਦੇ ਹੋ। ਤੁਹਾਡੇ ਸਹਿਯੋਗ ਨਾਲ ਸਾਡੇ ਪੱਤਰਕਾਰ ਅਤੇ ਲੇਖਕ ਬੇਬਾਕੀ ਨਾਲ ਆਪਣਾ ਫ਼ਰਜ ਨਿਭਾ ਸਕਣਗੇ। ਧੰਨਵਾਦ।
ਤੁਸੀਂ ਇਸ ਤਰ੍ਹਾਂ ਦੀਆਂ ਲਿਖਤਾਂ ਲਈ ਸਾਡੇ ਨਾਲ ਸੋਸ਼ਲ ਮੀਡੀਆ ’ਤੇ ਜੁੜੋ
by
Tags:
Leave a Reply