Dr. Charandas Sidhu | ਡਾ. ਚਰਨਦਾਸ ਸਿੱਧੂ |
ਦੁੱਖ ਦਾ ਪ੍ਰਗਟਾਵਾ
ਭਾਰਤੀ ਸਾਹਿਤ ਅਕਾਦਮੀ, ਭਾਰਤੀ ਸੰਗੀਤ ਨਾਟਕ ਅਕਾਦਮੀ ਅਤੇ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਸਨਮਾਨਤ ਦਿੱਲੀ ਵਿਚ ਪੰਜਾਬੀ ਨਾਟਕ ਦਾ ਝੰਡਾ ਬੁ¦ਦ ਕਰਨ ਵਾਲੇ ਅਤੇ ਤਿੰਨ ਦਰਜਨ ਨਾਟਕਾਂ ਦੇ ਰਚਨਹਾਰੇ ਡਾ. ਚਰਨ ਦਾਸ ਸਿੱਧੂ ਦੇ ਸਦੀਵੀ ਵਿਛੋੜਾ ਦੇਣ ਜਾਣ ‘ਤੇ ਪੰਜਾਬੀ ਸਾਹਿਤ ਨਾਲ ਜੁੜੀਆਂ ਸ਼ਖ਼ਸੀਅਤਾਂ ਦੁੱਖ ਦਾ ਪ੍ਰਗਟਾਵਾ ਕਰ ਰਹੀਆਂ ਹਨ। ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਪ੍ਰੋ. ਗੁਰਭਜਨ ਸਿੰਘ ਗਿੱਲ, ਸੀਨੀਅਰ ਮੀਤ ਪ੍ਰਧਾਨ ਡਾ. ਅਨੂਪ ਸਿੰਘ ਅਤੇ ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਅੰਗਰੇਜ਼ੀ ਦੇ ਅਧਿਆਪਕ ਹੁੰਦਿਆਂ ਹੋਇਆਂ ਵੀ ਉਨ੍ਹਾਂ ਨੇ ਮਾਂ ਬੋਲੀ ਪੰਜਾਬੀ ਦੀ ਸੇਵਾ ਕਰਦਿਆਂ ਆਪਣਾ ਸਾਰਾ ਜੀਵਨ ਬਤੀਤ ਕੀਤਾ। ਉਨ੍ਹਾਂ ਕਿਹਾ ਡਾ. ਸਿੱਧੂ ਦੇ ਸਦੀਵੀ ਵਿਛੋੜੇ ਨਾਲ ਪੰਜਾਬੀ ਨਾਟਕ ਤੇ ਰੰਗਮੰਚ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ ਜਿਸ ਨੂੰ ਨਿਕਟ ਭਵਿੱਖ ਵਿਚ ਪੂਰਾ ਕਰ ਸਕਣਾ ਕਠਿਨ ਜਾਪਦਾ ਹੈ।
ਉਨ੍ਹਾਂ ਦਸਿਆ ਡਾ. ਚਰਨ ਦਾਸ ਸਿੱਧੂ ਅਕਾਡਮੀ ਦੇ ਸਤਿਕਾਰਤ ਮੈਂਬਰ ਸਨ ਜਿਨ੍ਹਾਂ ਨੇ ਆਪਣੇ ਸਾਰੇ ਪਰਿਵਾਰ ਨੂੰ ਹੀ ਰੰਗਮੰਚ ਨਾਲ ਬਹੁਤ ਨੇੜਿਉਂ ਜੋੜਿਆ ਹੋਇਆ ਸੀ। ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਅਹੁਦੇਦਾਰਾਂ ਤੇ ਸਮੂਹ ਮੈਂਬਰਾਂ ਨੇ ਡਾ. ਸਿੱਧੂ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ।
ਡਾ. ਚਰਨਦਾਸ ਸਿੱਧੂ ਨੂੰ ਸ਼ਰਧਾਂਜਲੀ ਦੇਣ ਵਾਲਿਆਂ ਵਿਚ ਅਕਾਡਮੀ ਦੇ ਸਾਬਕਾ ਪ੍ਰਧਾਨ ਡਾ. ਸ. ਸ. ਜੌਹਲ, ਡਾ. ਸੁਰਜੀਤ ਪਾਤਰ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਸ.ਪ.ਸਿੰਘ, ਡਾ. ਗੁਰਇਕਬਾਲ ਸਿੰਘ, ਪ੍ਰਿੰ. ਪ੍ਰੇਮ ਸਿੰਘ ਬਜਾਜ, ਪ੍ਰੋ. ਨਰਿੰਜਨ ਤਸਨੀਮ, ਸੁਰਿੰਦਰ ਕੈਲੇ, ਪ੍ਰੋ. ਰਵਿੰਦਰ ਭੱਠਲ, ਡਾ. ਗੁਲਜ਼ਾਰ ਸਿੰਘ ਪੰਧੇਰ, ਜਸਵੰਤ ਜ਼ਫ਼ਰ, ਜਨਮੇਜਾ ਸਿੰਘ ਜੌਹਲ, ਤ੍ਰੈਲੋਚਨ ਲੋਚੀ, ਸ੍ਰੀਮਤੀ ਗੁਰਚਰਨ ਕੌਰ ਕੋਚਰ, ਡਾ. ਸਵਰਨਜੀਤ ਕੌਰ ਗਰੇਵਾਲ, ਇੰਦਰਜੀਤਪਾਲ ਕੌਰ ਸਮੇਤ ਸਥਾਨਕ ਲੇਖਕ ਸ਼ਾਮਲ ਸਨ।
Leave a Reply