ਪੰਜਾਬ ਦੀ ਕੋਇਲ ਸੁਰਿੰਦਰ ਕੌਰ

25 ਨਵੰਬਰ ਜਨਮ ਦਿਵਸ ‘ਤੇ ਵਿਸ਼ੇਸ਼

ਜਦੋਂ ਲੜਕੀ ਲਈ ਘਰੋਂ ਬਾਹਰ ਜਾਣਾ, ਪੜ੍ਹਾਈ ਕਰਨਾ, ਸੁੰਦਰ ਕਪੜੇ ਪਹਿਨਣਾ, ਸਮਾਜ ਦੀਆਂ ਨਜ਼ਰਾਂ ਵਿੱਚ ਦਾਲ ਵਿਚਲੇ ਕੋਕੜੂਆਂ ਵਾਂਗ ਰੜਕਦਾ ਸੀ, ਠੀਕ ਉਸ ਸਮੇ ਪ੍ਰਕਾਸ਼ ਕੌਰ ਅਤੇ ਸੁਰਿੰਦਰ ਕੌਰ ਨੇ ਇਹਨਾਂ ਗੱਲਾਂ ਤੋਂ ਬਗਾਵਤ ਕਰਦਿਆਂ ਸ਼ਰੇਆਮ ਗਾਇਕੀ ਖੇਤਰ ਨੂੰ ਅਪਣਾਇਆ। ਨਾਈਟਿੰਗੇਲ ਆਫ਼ ਪੰਜਾਬ ਅਖਵਾਈ ਸੁਰਿੰਦਰ ਕੌਰ ਦਾ ਜਨਮ ਲਾਹੌਰ ਵਿੱਚ 25 ਨਵੰਬਰ 1929 ਨੂੰ ਪਿਤਾ ਬਿਸ਼ਨ ਦਾਸ ਅਤੇ ਮਾਤਾ ਮਾਇਆ ਦੇਵੀ ਦੇ ਘਰ ਹੋਇਆ। ਉਸ ਦੀਆਂ ਚਾਰ ਭੈਣਾਂ (ਪ੍ਰਕਾਸ਼ ਕੌਰ, ਮੁਹਿੰਦਰ ਕੌਰ, ਮਨਜੀਤ ਕੌਰ, ਤੇ ਨਰਿੰਦਰ ਕੌਰ) ਅਤੇ ਪੰਜ ਭਰਾ ਸਨ। ਪਰ ਹੁਣ ਇਹਨਾਂ ਵਿੱਚੋਂ ਮਨਜੀਤ ਕੌਰ ਦਾ ਸਾਥ ਹੀ ਉਸ ਲਈ ਬਾਕੀ ਰਹਿ ਗਿਆ ਸੀ। ਬਾਰਾਂ ਸਾਲ ਦੀ ਉਮਰ ਵਿਚ ਸੁਰਿੰਦਰ ਕੌਰ, ਪ੍ਰਕਾਸ਼ ਕੌਰ ਦੇ ਨਾਲ ਹੀ ਮੁਸਲਿਮ ਉਸਤਾਦ ਇਨਾਇਤ ਹੁਸੈਨ ਅਤੇ ਹਿੰਦੂ ਉਸਤਾਦ ਪੰਡਿਤ ਮਨੀ ਪ੍ਰਸ਼ਾਦ ਤੋਂ ਸ਼ਾਸਤਰੀ ਸੰਗੀਤ ਦੀ ਸਿੱਖਿਆ ਹਾਸਲ ਕਰਨ ਲੱਗੀਆਂ। ਜਿਸ ਦੀ ਬਦੌਲਤ ਅਗਸਤ 1943 ਵਿਚ ਸੁਰਿੰਦਰ ਕੌਰ ਨੇ 13 ਸਾਲ ਦੀ ਉਮਰ ਵਿਚ ਪਹਿਲੀ ਵਾਰ ਲਾਹੌਰ ਰੇਡੀਓ ਤੇ ਗਾਇਆ। ਏਸੇ ਸਾਲ ਦੀ 31 ਅਗਸਤ ਨੂੰ ਐਚ.ਐਮ.ਵੀ. ਕੰਪਨੀ ਨੇ ਦੋਹਾਂ ਭੈਣਾਂ ਦੀ ਆਵਾਜ਼ ਵਿੱਚ ਪਹਿਲਾ ਗੀਤ “ਮਾਵਾਂ ਤੇ ਧੀਆਂ ਰਲ ਬੈਠੀਆਂ” ਰਿਕਾਰਡ ਕਰਿਆ, ਜੋ ਬਹੁਤ ਸਲਾਹਿਆ ਗਿਆ। . . .

lalla_logo_blue_white-bg.png

ਅੱਗੇ ਪੜ੍ਹਨ ਲਈ ਲੌਗਿਨ ਕਰੋ ਜੀ। 

ਜੇ ਤੁਸੀਂ ਇਸ ਵੈਬਸਾਈਟ ‘ਤੇ ਪਹਿਲਾਂ ਕਦੇ ਲੌਗਿਨ  ਨਹੀਂ ਕੀਤਾ ਤਾਂ ਨਵੀਂ ਆਈ-ਡੀ ਬਣਾ ਕੇ ਮੁਫ਼ਤ ਮੈਂਬਰਸ਼ਿਪ ਪ੍ਰਾਪਤ ਕਰਨ ਲਈ, ਹੇਠਾਂ ਕਲਿੱਕ ਕਰੋ। 

ਨਵੀਂ ਆਈ-ਡੀ ਬਣਾਉ

ਕੋਈ ਸਮੱਸਿਆ ਆ ਰਹੀ ਹੈ ਤਾਂ 87279-87379 ਉੱਤੇ ਵੱਟਸ-ਐਪ ਕਰੋ


Posted

in

by

Tags:

Comments

Leave a Reply

You cannot copy content of this page.

ਕਾਪੀ ਕਰਨਾ ਮਨ੍ਹਾਂ ਹੈ।

ਆਪਣੀ ਪਸੰਦ ਦੀ ਪੋਸਟ ਪ੍ਰਾਪਤ ਕਰਨ ਲਈ ਈ-ਮੇਲ ਕਰੋ lafzandapul@gmail.com