ਚਿੜੀਆਂ ਸੀ ਕੁਝ ਬੈਠੀਆਂ ਟੈਲੀਫੋਨ ਦੀ ਤਾਰ ‘ਤੇ
ਚੁੰਝ-ਚਰਚਾ ਸੀ ਚੱਲ ਰਹੀ ਬਦਲ ਰਹੇ ਸੰਸਾਰ ‘ਤੇ
ਇਕ ਉਡਾਰੀ ਬਾਅਦ ਜਦ ਚਿੜੀਆਂ ਮੁੜ ਕੇ ਪਰਤੀਆਂ
ਗਾਇਬ ਕਿਧਰੇ ਹੋ ਗਈ, ਬੈਠੀਆਂ ਸੀ ਜਿਸ ਤਾਰ ‘ਤੇ
ਆਪਣੇ ਪਿੰਡ ਦੀ ਧਰਤ ਨੂੰ ਮੱਥਾ ਟੇਕਣ ਵਾਸਤੇ
ਕੱਲ ਉਹ ਆਏ ਸ਼ਹਿਰ ਤੋਂ, ਧੂੜ ਉਡਾਉਂਦੀ ਕਾਰ ‘ਤੇ
ਰੁੱਖ ਖੜੋਤੇ ਦੇਖਦੇ, ਫੁੱਲ ਖਿੜ ਖਿੜ ਕੇ ਹੱਸਦੇ
ਕੋਲੋਂ ਲੰਘਦੇ ਹੌਂਕਦੇ ਬੰਦਿਆਂ ਦੀ ਰਫਤਾਰ ‘ਤੇ
ਬੰਦੇ ਕਿੱਧਰ ਜਾ ਰਹੇ ? ਫੁੱਲ ਪੁੱਛਦੇ, ਰੁੱਖ ਆਖਦੇ
ਖੁਸ਼ ਹੋਵਣ ਜਾ ਰਹੇ, ਹਰ ਇਕ ਕਾਰ ਸਵਾਰ ‘ਤੇ
ਸੁੱਕੇ ਪੱਤਿਆਂ ਵਾਂਗਰਾਂ ਕਿਧਰ ਉਡਦੇ ਜਾ ਰਹੇ
ਕੈਸਾ ਝੱਖੜ ਝੁੱਲਿਆ ਬੰਦਿਆਂ ਦੇ ਸੰਸਾਰ ‘ਤੇ
-ਸੁਰਜੀਤ ਪਾਤਰ
ਲਫ਼ਜ਼ਾਂ ਦਾ ਪੁਲ ਇਕ ਸੁਤੰਤਰ ਸਾਹਿਤਕ ਮੀਡੀਆ ਅਦਾਰਾ ਹੈ, ਜੋ ਬਿਨਾਂ ਕਿਸੇ ਸਿਆਸੀ, ਧਾਰਮਿਕ ਜਾਂ ਵਪਾਰਕ ਦਬਾਅ ਅਤੇ ਪੱਖਪਾਤ ਦੇ ਤੁਹਾਡੇ ਤੱਕ ਖ਼ਬਰਾਂ, ਸੂਚਨਾਵਾਂ ਅਤੇ ਜਾਣਕਾਰੀਆਂ ਪਹੁੰਚਾ ਰਿਹਾ ਹੈ। ਇਸ ਨੂੰ ਸਿਆਸੀ ਅਤੇ ਵਪਾਰਕ ਦਬਾਅ ਤੋਂ ਮੁਕਤ ਰੱਖਣ ਲਈ ਤੁਹਾਡੇ ਅਾਰਥਿਕ ਸਹਿਯੋਗ ਦੀ ਬੇਹੱਦ ਲੋੜ ਹੈ। ਤੁਸੀਂ 25 ਰੁਪਏ ਤੋਂ ਲੈ ਕੇ 10 ਹਜ਼ਾਰ ਤੱਕ ਜਿੰਨੀ ਚਾਹੋਂ ਸਹਿਯੋਗ ਰਾਸ਼ੀ ਸਾਨੂੰ ਹੇਠਾਂ ਦਿੱਤੇ ਬਟਨ ਉੱਤੇ ਕਲਿੱਕ ਕਰਕੇ ਭੇਜ ਸਕਦੇ ਹੋ। ਤੁਹਾਡੇ ਸਹਿਯੋਗ ਨਾਲ ਸਾਡੇ ਪੱਤਰਕਾਰ ਅਤੇ ਲੇਖਕ ਬੇਬਾਕੀ ਨਾਲ ਆਪਣਾ ਫ਼ਰਜ ਨਿਭਾ ਸਕਣਗੇ। ਧੰਨਵਾਦ।
Leave a Reply