ਮਾਂ ਬੋਲੀ ਪੰਜਾਬੀ ਲੲੀ ਹੱਲਾ ਬੋਲਣ ਦੀ ਰੂਪ-ਰੇਖਾ ਤਿਆਰ

ਲੁਧਿਆਣਾ । ਮਾਂ ਬੋਲੀ ਪੰਜਾਬੀ ਨੂੰ ਸਹੀ ਮਾਣ ਸਨਮਾਨ ਦਿਵਾਉਣ ਲਈ ਹੱਲਾ ਬੋਲਣ ਦੀ ਤਿਆਰੀ ਕਰ ਲਈ ਗਈ ਹੈ। ਇਸ ਸੰਘਰਸ਼ ਦੀ ਰੂਪ-ਰੇਖਾ ਉਲੀਕਦਿਆਂ ਸਰਬ ਸੰਮਤੀ ਨਾਲ ਫੈਸਲਾ ਹੋਇਆ ਕਿ ਭਾਸ਼ਾ ਦੀ ਮੌਜੂਦਾ ਸਥਿਤੀ ਦਾ ਸਰਕਾਰੀ/ਗੈਰ-ਸਰਕਾਰੀ ਪੱਧਰ ‘ਤੇ ਜਾਇਜ਼ਾ ਲੈਂਦੀ ਇਕ ਦਵਰਕੀ ਤਿਆਰ ਕੀਤੀ ਜਾਵੇਗੀ। ਇਕ ਵਿਸ਼ੇਸ਼ ਦਿਨ ਮਿੱਥ ਕੇ ਸਾਰੇ ਪੰਜਾਬ ਵਿਚ ਹਿਤੈਸ਼ੀ ਜਥੇਬੰਦੀਆਂ … Read more

ਸਿੱਖਾਂ ਨੂੰ ਜ਼ਰਾਇਮ ਪੇਸ਼ਾ ਕਰਾਰ ਦਿੱਤੇ ਜਾਣ ਦੀ ਗਾਥਾ

ਸਿੱਖ ਬੁੱਧੀਜੀਵੀ ਅਜੇ ਤੱਕ ਇਹ ਵੀ ਤਹਿ ਨਹੀ ਕਰ ਸਕੇ ਕਿ ਇਹ ਅਖਾਉਤੀ ਸਰਕੂਲਰ ਭਾਰਤ ਸਰਕਾਰ ਨੇ ਜਾਰੀ ਕੀਤਾ ਸੀ ਜਾਂ ਪੰਜਾਬ ਸਰਕਾਰ ਨੇ। Sikhs performing prayer at Darbar Sahib, Golden Temple, Amritsar 10 ਅਕਤੂਬਰ 2012 ਨੂੰ ਪੰਜਾਬ ਤੋਂ ਛਪਣ ਵਾਲੀਆਂ ਅਖ਼ਬਾਰਾਂ, ਸਪੋਕਸਮੈਨ ਅਤੇ ਪਹਿਰੇਦਾਰ ਵਿੱਚ ‘ਸਿੱਖਾਂ ਨੂੰ ਜ਼ਰਾਇਮ ਪੇਸ਼ਾ’ ਕਰਾਰ ਦਿੱਤੇ ਜਾਣ ਵਾਲੇ ਕਥਨ … Read more

ਪੰਜਾਬੀ ਦਾ ਸੱਤਿਆਨਾਸ

ਦੁਨੀਆਂ ਭਰ ਦੇ ਲੋਕ ਅਮਰਜੀਤ ਚੰਦਨ ਦੀ ਜਾਣ-ਪਛਾਣ ਵੱਖ-ਵੱਖ ਨਿਰਧਾਰਿਤ ਖਾਨਿਆਂ ਜਾਂ ਵਿਚਾਰਧਾਰਾਵਾਂ ਮੁਤਾਬਿਕ ਕਰਵਾਉਂਦੇ ਹਨ।  ਸ਼ਾਇਦ ਇਸ ਗੱਲ ਵਿਚ ਉਨ੍ਹਾਂ ਦਾ ਆਪਣਾ ਕੋਈ ਲਾਭ ਹੋਵੇ। ਮੈਂ ਚੰਦਨ ਨੂੰ ਉਹ ਲੇਖਕ ਕਹਿਣਾ ਪਸੰਦ ਕਰਾਂਗਾ, ਜੋ ਪਹਿਲਾਂ ਇਨਸਾਨ ਅਤੇ ਫੇਰ ਲੇਖਕ ਹੁੰਦੇ ਹੋਏ ਆਪਣੀ ਮਾਂ-ਬੋਲੀ ਦੇ ਠੇਠਪੁਣੇ ਨੂੰ ਜਿਉਂਦਾ ਰੱਖਣਾ ਆਪਣੀ ਪਹਿਲੀ ਜ਼ਿੰਮੇਵਾਰੀ ਸਮਝਦਾ ਹੈ। ਮੈਨੂੰ … Read more

ਤਾਰੂ ਪੰਜ ਦਰਿਆ ਦੇ ਡੁੱਬ ਗਏ ਪਿਆਲੇ

                    ਨਸ਼ਿਆਂ ਦੇ ਹੜ੍ਹ ਵਿੱਚ ਪੰਜਾਬ ਰੁੜ੍ਹ ਰਿਹਾ ਹੈ। ਸਿਰਫ ਸ਼ਰਾਬ ਹੀ ਨਹੀਂ ਅਫੀਮ, ਤੰਬਾਕੂ, ਭੁੱਕੀ (ਪੋਸਤ ਦਾ ਚੂਰਾ), ਜ਼ਰਦਾ, ਭੰਗ, ਨਸ਼ੀਲੀਆਂ ਗੋਲੀਆਂ ਅਤੇ ਇਹੋ ਜਿਹਾ ਹੋਰ ਬਹੁਤ ਕੁਝ ਪੰਜਾਬ ਦੇ ਗਲੀ–ਗਲੀ, ਮੁਹੱਲੇ–ਮੁਹੱਲੇ ਸ਼ਰੇਆਮ ਵਿਕ ਰਿਹਾ ਹੈ। ਕਿਤੇ ਸਰਕਾਰੀ ਤੌਰ ਤੇ ਅਧਿਕਾਰਤ ਦੁਕਾਨਾਂ ਤੇ ਅਤੇ ਕਿਤੇ ਚੋਰੀ ਛਿਪੇ। ਸ਼ਰਾਬ ਤੋਂ ਬਿਨਾਂ ਬਾਕੀ ਸਾਰੇ ਹੀ … Read more

ਔਰਤ ਦਿਵਸ ਤੇ ਅੱਜ ਦੀ ਔਰਤ ਦਾ ਮੁਹਾਂਦਰਾ

ਸਦੀਆਂ ਪਹਿਲਾਂ ਜਦੋਂ ਆਦਿ ਮਨੁੱਖ ਨੇ ਜਨਮ ਲਿਆ ਤਾਂ ਔਰਤ ਤੇ ਪੁਰਸ਼ ਦੋਨੋਂ ਹੋਂਦ ਵਿੱਚ ਆਏ। ਕੁਦਰਤੀ ਵਿਕਾਸ ਨੂੰ ਅੱਗੇ ਲੈ ਕੇ ਜਾਣ ਲਈ ਦੋਹਾਂ ਦੇ ਪ੍ਰਸਪਰ ਸਬੰਧਾਂ ਤਹਿਤ ਮਨੁੱਖ ਦਾ ਵਿਕਾਸ ਹੋਣਾ ਸੰਭਵ ਹੋਇਆ ਹੈ। ਬੇਸ਼ੱਕ ਜ਼ਿੰਦਗੀ ਦੀ ਜੱਦੋ-ਜਹਿਦ ਵਿੱਚ ਔਰਤ ਬਰਾਬਰ ਦੀ ਭਾਈਵਾਲ ਹੋਣ ਸਦਕਾ ਵੀ 19ਵੀਂ ਸਦੀ ਵਿੱਚ 1869 ਈਸਵੀ ਵਿੱਚ ਬ੍ਰਿਟਿਸ਼ … Read more

ਅਧਕ ਵਿਚਾਰਾ ਕੀ ਕਰੇ!

ਵੈਸੇ ਤਾਂ ਪੰਜਾਬੀ ਦੇ ਸ਼ਬਦ ਜੋੜਾਂ ਵਿਚ ਐਸੀ ਆਪਾ ਧਾਪੀ ਪਈ ਹੋਈ ਹੈ ਕਿ ਗਿਆਨੀ ਗਿਆਨ ਸਿੰਘ ਦੇ ਸ਼ਬਦਾਂ ਵਿਚ ‘ਅੰਨ੍ਹੀ ਕਉ ਬੋਲ਼ਾ ਘੜੀਸੈ॥ ਨ ਉਸ ਸੁਣੈ ਨ ਉਸ ਦੀਸੈ॥’  ਵਾਲ਼ੀ ਹਾਲਤ ਹੀ ਹੈ। ਇੰਟਰਨੈਟ ਤੇ ਕੰਪਿਊਟਰ ਦੇ ਸਦਕਾ ਬਹੁਤ ਸਾਰੇ ਪਰਚੇ ਲਿਖਾਰੀਆਂ ਦੇ ਸ਼ਬਦ ਜੋੜਾਂ ਨੂੰ ਬਦਲਣ ਦੀ ਜ਼ਹਿਮਤ ਉਠਾਏ ਬਿਨਾ ਹੀ, ਜਿਵੇਂ ਉਹ … Read more

ਇੰਟਰਨੈੱਟ ਰਾਹੀਂ ਪੰਜਾਬੀ ਦੀ ਤਰੱਕੀ ਲਈ ਸਾਂਝੇ ਉੱਦਮ ਦੀ ਲੋੜ-ਤੀਸਰੀ ਵਰ੍ਹੇਗੰਢ ਤੇ ਵਿਸ਼ੇਸ਼

ਸਮੂਹ ਪੰਜਾਬੀਆਂ ਨੂੰ ਪਿਆਰ ਭਰੀ ਸਤਿ ਸ਼੍ਰੀ ਅਕਾਲ!!! ਨਵੇਂ ਸਾਲ ਅਤੇ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਦੀਆਂ ਲੱਖ ਲੱਖ ਮੁਬਾਰਕਾਂ ਤਿੰਨ ਸਾਲ ਪਹਿਲਾਂ 28 ਦਸੰਬਰ 2008 ਵਾਲੇ ਦਿਨ ਲਫ਼ਜ਼ਾਂ ਦਾ ਪੁਲ ਪੰਜਾਬੀ ਸਾਹਿਤ ਪ੍ਰੇਮਿਆਂ, ਲੇਖਕਾਂ ਅਤੇ ਪਾਠਕਾਂ ਵਿਚਾਲੇ ਵਿਸ਼ਵ-ਵਿਆਪੀ ਲਫ਼ਜ਼ਾਂ ਦੀ ਸਾਂਝ ਉਸਰਾਨ ਦੇ ਮਕਸਦ ਨਾਲ ਸ਼ੁਰੂ ਕੀਤਾ ਗਿਆ ਸੀ। ਇਨ੍ਹਾਂ ਤਿੰਨ … Read more

ਸਾਦ-ਮੁਰਾਦੇ ਵਿਆਹ ਹੀ ਸਮਾਜ ਦੇ ਗੌਰਵ ਨੂੰ ਚਾਰ ਚੰਨ ਲਗਾਉਂਦੇ ਨੇ

ਦੋ ਪਰਿਵਾਰਾਂ ਦਾ ਆਪਸੀ ਮੇਲ ਕਰਵਾਉਣਾ ਅਤੇ ਦੋ ਜ਼ਿੰਦੜੀਆਂ ਨੂੰ ਇੱਕ ਪਵਿੱਤਰ ਬੰਧਨ ਵਿਚ ਬੰਨਣ ਦੇ ਕਾਰਜ ਨੂੰ ਹੀ ਵਿਆਹ ਜਾਂ ਸ਼ਾਦੀ ਦੀ ਰਸਮ ਕਿਹਾ ਜਾਂਦਾ ਹੈ। ਇਸ ਰਸਮ ਰਾਹੀਂ ਸਮਾਜ ਵਿੱਚ ਪਿਆਰ, ਸਰੋਕਾਰ, ਸਾਂਝੀਵਾਲਤਾ, ਏਕਤਾ ਅਤੇ ਸਥਿਰਤਾ ਹੀ ਨਹੀਂ ਵੱਧਦੀ, ਸਗੋਂ ਸਮਾਜ ਦਾ ਸਾਰਥਿਕ ਵਿਕਾਸ ਵੀ ਹੁੰਦਾ ਹੈ । ਪਰ, ਇਹ ਪਵਿੱਤਰ ਰਸਮ ਵੀ … Read more

ਗੁਰਮੁਖੀ ਲਿਖਤ ਵਿਚ ਆ ਵੜੀ ਬੇਲੋੜੀ ਬਿੰਦੀ

     ਏਥੇ ਮੈ ਹਿੰਦੁਸਤਾਨੀ ਬੀਬੀਆਂ ਦੇ ਮੱਥੇ ਉਪਰ ਚਿਪਕਾਈ ਜਾਣ ਵਾਲੀ ਬਿੰਦੀ ਦਾ ਜ਼ਿਕਰ ਨਹੀ ਕਰਨ ਲੱਗਾ। ਉਹ ਬਿੰਦੀ ਤਾਂ ਸ਼ਾਇਦ ਭਾਰਤੀ ਇਸਤਰੀ ਦੇ ਹਾਰ-ਸ਼ਿੰਗਾਰ ਦਾ ਹਿੱਸਾ ਬਣ ਕੇ, ਕਿਸੇ ਬੀਬੀ ਦੇ ਸੁਹੱਪਣ ਵਿਚ ਵਾਧਾ ਕਰਦੀ ਹੋਵੇਗੀ ਜਾਂ ਘੱਟੋ-ਘੱਟ ਅਜਿਹਾ ਸਮਝਿਆ ਜਾਂਦਾ ਹੈ ਕਿ ਉਹ ਕਰਦੀ ਹੈ। ਇਹ ਤਾਂ ਮੰਨਣਾ ਹੀ ਪਵੇਗਾ ਕਿ ਜਿਹੜੀ ਵਸਤੂ … Read more

ਭੀਰੀ ਅਮਲੀ ਦੀਆਂ ‘ਬਾਬੇ ਸੈਂਟੇ’ ਨੂੰ ਅਰਜ਼ਾਂ…

ਵਿਅੰਗ:ਕ੍ਰਿਸਮਿਸ ‘ਤੇ ਵਿਸ਼ੇਸ਼                                            ਕ੍ਰਿਸਮਿਸ ਦੀਆਂ ਛੁੱਟੀਆਂ ‘ਚ ਇੰਗਲੈਂਡ ਤੋਂ ਪਿੰਡ ਆਇਆ ਨੰਬਰਦਾਰਾਂ ਦਾ ਛੋਟਾ ਮੁੰਡਾ ਸਤਵਿੰਦਰ ਫਾਟਕਾਂ ਤੋਂ ਡਰੀ ਹੋਈ ਗਾਂ ਵਾਂਗ ਓਪਰਾ-ਓਪਰਾ ਜਿਹਾ ਝਾਕਦਾ ਫਿਰਦਾ ਸੀ। ਕਈ ਸਾਲਾਂ ਬਾਦ ਆਏ ਸਤਵਿੰਦਰ ਨੂੰ ਸ਼ਾਇਦ ਪਿੰਡ ਦੇ ਲੋਕਾਂ ਦੇ ਨਕਸ਼ ਭੁੱਲ ਗਏ ਹੋਣ, ਪਰ ਲੋਕ ਉਸ ਪਹਿਲਾਂ ਵਾਲੇ ਸਤਵਿੰਦਰ ਦਾ ਹੀ ਚਿਹਰਾ ਯਾਦਾਂ ‘ਚ … Read more

ਸਰਤਾਜ ! ਇਹ ਸਵਾਲ ਧੁਖ਼ਦੇ ਰਹਿਣਗੇ

ਇਹ ਲੇਖ 30 ਮਾਰਚ 2010 ਨੂੰ ਲਿਖਿਆ ਸੀ, ਜਿਸ ਵੇਲੇ ਸਤਿੰਦਰ ਸਰਤਾਜ ਅਤੇ ਤਰਲੋਕ ਸਿੰਘ ਜੱਜ ਵਿਚਾਲੇ ਸਾਹਿਤੱਕ ‘ਚੋਰੀ’ ਦੇ ਮਸਲੇ ਨੂੰ ਲੈ ਕੇ ਆਪਸੀ ਸਹਿਮਤੀ ਨਾਲ ਨਜਿੱਠਣ ਦੀ ਮੁੱਢਲੀ ਕੌਸ਼ਿਸ਼ ਧੁੰਦਲੀ ਪੈ ਰਹੀ ਸੀ। ਸਰਤਾਜ ਕੈਨੇਡਾ ਜਾਣ ਤੋਂ ਪਹਿਲੀ ਰਾਤ ਜੱਜ ਹੁਰਾਂ ਨੂੰ ਵਿਦੇਸ਼ ਫੇਰੀ ਤੋਂ ਪਰਤ ਕੇ ਮਸਲਾ ਸਰਬ-ਸੰਮਤੀ ਨਾਲ ਹੱਲ ਕਰਨ ਦਾ … Read more

ਹਰੇ ਇਨਕਲਾਬ ਤੋਂ ਹੈਰੋਇਨ ਵਾਲੇ ਪੰਜਾਬ ਤੱਕ: ਬੀਰਿੰਦਰ ਸਿੰਘ ਢਿੱਲੋਂ

ਸੱਤਰਵਿਆਂ ਦੇ ਸ਼ੁਰੂ ਵਿੱਚ ਜਦੋਂ ਪੰਜਾਬ ਵਿੱਚ ਹਰੇ ਇਨਕਲਾਬ ਨਾਲ ਖੁਸ਼ਹਾਲੀ ਦਾ ਦੌਰ ਸ਼ੁਰੂ ਹੋਇਆ ਤਾਂ ਉਸੇ ਸਮੇਂ ਹੀ ਪੰਜਾਬ ਦੇ ਨੌਜਵਾਂਨ ਲਾਲ ਇਨਕਲਾਬ ਲਿਆਉਣ ਲਈ ਵੀ ਹੰਭਲਾ ਮਾਰ ਰਹੇ ਸਨ। ਨਕਸਲੀ ਲਹਿਰ ਚਾਰ ਕਦਮ ਚੱਲ ਕੇ ਹੀ ਦਮ ਤੋੜ ਰਹੀ ਸੀ। ਕਾਲਜਾਂ ਵਿੱਚ ਪੜ੍ਹਾਈ ਘੱਟ ਤੇ ਇਨਕਲਾਬ ਬਾਰੇ ਚਰਚਾ ਬਹੁਤੀ ਹੁੰਦੀ। ਮੋਗਾ ਐਜੀਟੇਸ਼ਨ ਇਸੇ … Read more

ਪੰਜਾਬ ਨੂੰ ਦਰਿਆਈ ਪਾਣੀ ਦੀ ਰਾਇਲਟੀ ਕਿਉਂ ਨਹੀ ਮਿਲਦੀ ?

       ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿਚਕਾਰ ਦਰਿਆਵਾਂ ਦੇ ਪਾਣੀ ਦੇ ਮੁੱਦੇ ਨੂੰ ਲੈ ਕੇ ਚੱਲ ਰਹੇ ਵਿਵਾਦ ਨੂੰ ਸਿਰਫ ਕਾਗਜੀ ਜਾਂ ਸ਼ਬਦੀ-ਜੰਗ ਹੀ ਨਹੀ ਸਮਝਣਾ ਚਾਹੀਦਾ ਸਗੋਂ ਇਹ ਸਮੱਸਿਆ ਤਾਂ ਆਉਣ ਵਾਲੇ ਸਮੇਂ ਵਿੱਚ ਇੱਕ ਭਿਆਨਕ ਕਸਮਕਸ਼ ਦਾ ਰੂਪ ਅਖਤਿਆਰ ਕਰ ਸਕਦੀ ਹੈ। ਅਜਿਹੀ ਸਮੱਸਿਆ ਜਾਂ ਵਿਵਾਦ ਤਾਂ ਹੀ ਪੈਦਾ ਹੁੰਦਾ ਹੈ ਜਦ ਕਿਸੇ ਥਾਂ … Read more

You cannot copy content of this page.

ਕਾਪੀ ਕਰਨਾ ਮਨ੍ਹਾਂ ਹੈ।

ਆਪਣੀ ਪਸੰਦ ਦੀ ਪੋਸਟ ਪ੍ਰਾਪਤ ਕਰਨ ਲਈ ਈ-ਮੇਲ ਕਰੋ lafzandapul@gmail.com