ਰਹਿਮਤ ਅਲੀ ਅੱਜ ਆਪਣੀ ਨੇਕੀ ਤੇ ਬਹੁਤ ਪਛਤਾ ਰਿਹਾ ਸੀ ਪਰ ਹੁਣ ਉਸ ਕੋਲ ਕੋਈ ਚਾਰਾ ਵੀ ਨਹੀਂ ਸੀ ਬਚਿਆ। ਉਹ ਵਾਰ-ਵਾਰ ਆਪਣੇ ਮੱਥੇ ਤੇ ਆਏ ਮੁੜਕੇ ਨੂੰ ਸਾਫ਼ ਕਰਦਾ ਅਤੇ ਆਸ-ਪਾਸ ਲੋਕਾਂ ਦੇ ਭਾਰੀ ਹਜ਼ੂਮ ਵਿੱਚੋਂ ਕਿਸੇ ਹਿਮਾਇਤੀ ਦੇ ਚਿਹਰੇ ਦੇ ਭਾਵਾਂ ਨੂੰ ਪੜਣ ਦਾ ਯਤਨ ਕਰਦਾ, ਜਿਹੜਾ ਕਿ ਕਦੇ ਕਦਾਈਂ ਉਸ ਦੇ ਦਾਅ ਦੀ ਗੱਲ ਕਰ ਦਿੰਦਾ ਸੀ। ਦੂਜੇ ਪਾਸੇ ਉਹ ਛੋਟਾ ਬੱਚਾ ਅਜੇ ਵੀ ਜ਼ਮੀਨ ਤੇ ਪਿਆ ਤੜਪ ਰਿਹਾ ਸੀ ਅਤੇ ਉਸ ਦੀ ਮਾਂ ਉਚੀ ਉਚੀ ਰੋਣ ਦਾ ‘ਡਰਾਮਾ’ ਕਰ ਰਹੀ ਸੀ ਪਰ ਦੇਖਣ ਵਾਲਿਆਂ ਨੂੰ ਉਹ ਹਕੀਕਤ ਜਾਪ ਰਿਹਾ ਸੀ ਅਤੇ ਭੀੜ ਵਿੱਚੋਂ ਕਈ ਗਰਮ ਖੂਨ ਦੇ ਨੌਜਵਾਨ ਤਾਂ ਰਹਿਮਤ ਅਲੀ ਨੂੰ ਕੁਟਾਪਾ ਚਾੜਣ ਦੀਆਂ ਸਕੀਮਾਂ ਵੀ ਬਣਾ ਰਹੇ ਸਨ। ਪਰ ਸ਼ਾਇਦ ਰਹਿਮਤ ਅਲੀ ਦੀ ਚਿੱਟੀ ਦਾੜੀ ਉਹਨਾਂ ਦੇ ਇਸ ਇਰਾਦੇ ਵਿੱਚ ‘ਰੋੜਾ’ ਬਣੀ ਹੋਈ ਸੀ। “ਜਨਾਬ, ਤੁਸੀਂ ਬੁਰੀ ਤਰ੍ਹਾਂ ਫੱਸ ਗਏ ਹੋ···, ਭਲਾ ਇਸੇ ਵਿੱਚ ਹੈ ਕਿ ਤੁਸੀਂ 200-400 ਰੁਪਏ ਲੈ-ਦੇ ਕੇ ਗੱਲ ਮੁਕਾਓ।” ਇੱਕ ਬਜ਼ੁਰਗ ਵਿਅਕਤੀ ਨੇ ਰਹਿਮਤ ਅਲੀ ਨੂੰ ਨਸੀਹਤ ਦਿੰਦਿਆਂ ਕਿਹਾ। “ਕੀ ਸੋਚ ਰਹੇ ਹੋ ਭਾਈ ਸਾਹਬ, ਜੇਕਰ ਪੁਲਿਸ ਆ ਗਈ ਤਾਂ ਗੱਲ ਜਿਆਦਾ ਵੱਧ ਜਾਏਗੀ ਅਤੇ ਤੁਹਾਨੂੰ ਜ਼ੇਲ ਦੀ ਹਵਾ ਵੀ ਖਾਣੀ ਪੈ ਸਕਦੀ ਹੈ।” ਟਾਈ ਅਤੇ ਚਸ਼ਮਾ ਲਾਈ ਖੜੇ ਇੱਕ ਸਿੱਖ ਨੌਜ਼ਵਾਨ ਨੇ ਰਹਿਮਤ ਅਲੀ ਨੂੰ ਸਮਝਾਉਂਦਿਆਂ ਕਿਹਾ। ਰਹਿਮਤ ਅਲੀ ਕੋਈ ਫ਼ੈਸਲਾ ਕਰਨ ਦੀ ਸਥਿਤੀ ਵਿੱਚ ਨਹੀਂ ਸੀ ਅਤੇ ਦੂਜੇ ਪਾਸੇ ਉਸ ਦਾ ਪੋਤਰਾ ਨੁਸਰਤ ਅਤੇ ਪੋਤਰੀ ਸਲੀਣਾ ਵੀ ਆਪਣੇ ਦਾਦਾ ਜਾਨ ਨੂੰ ਇਸ ਭਾਰੀ ਮੁਸੀਬਤ ਵਿੱਚ ਫੱਸਿਆ ਵੇਖ ਕੇ ਰੋਣ ਲੱਗ ਪਏ ਸਨ।  . . .
ਅਦਾਕਾਰਾ: ਨਿਸ਼ਾਨ ਸਿੰਘ ਰਾਠੌਰ
Publish Date:
Updated Date:
Share:
ਅੱਖਰ ਵੱਡੇ ਕਰੋ–+=
ਲਫ਼ਜਾਂ ਦਾ ਪੁਲ ਇਕ ਸੁਤੰਤਰ ਸਾਹਿਤਕ ਮੀਡੀਆ ਅਦਾਰਾ ਹੈ, ਜੋ ਬਿਨਾਂ ਕਿਸੇ ਸਿਆਸੀ, ਧਾਰਮਿਕ ਜਾਂ ਵਪਾਰਕ ਦਬਾਅ ਅਤੇ ਪੱਖਪਾਤ ਦੇ ਤੁਹਾਡੇ ਤੱਕ ਸਾਹਿਤ, ਸਭਿਆਚਾਰ, ਵਿਰਸੇ ਨਾਲ ਸਬੰਧਤ ਲਿਖਤਾਂ, ਆਡਿਓ, ਵੀਡਿਓ, ਖ਼ਬਰਾਂ, ਸੂਚਨਾਵਾਂ ਅਤੇ ਜਾਣਕਾਰੀਆਂ ਪਹੁੰਚਾ ਰਿਹਾ ਹੈ। ਇਸ ਨੂੰ ਸਿਆਸੀ ਅਤੇ ਵਪਾਰਕ ਦਬਾਅ ਤੋਂ ਮੁਕਤ ਰੱਖਣ ਲਈ ਤੁਹਾਡੇ ਆਰਥਿਕ ਸਹਿਯੋਗ ਦੀ ਬੇਹੱਦ ਲੋੜ ਹੈ। ਤੁਸੀਂ ਆਪਣੀ ਮਰਜ਼ੀ ਅਨੁਸਾਰ ਜਿੰਨੀ ਚਾਹੋਂ ਸਹਿਯੋਗ ਰਾਸ਼ੀ ਸਾਨੂੰ ਹੇਠਾਂ ਦਿੱਤੇ ਬਟਨ ਉੱਤੇ ਕਲਿੱਕ ਕਰਕੇ ਭੇਜ ਸਕਦੇ ਹੋ। ਤੁਹਾਡੇ ਸਹਿਯੋਗ ਨਾਲ ਸਾਡੇ ਪੱਤਰਕਾਰ ਅਤੇ ਲੇਖਕ ਬੇਬਾਕੀ ਨਾਲ ਆਪਣਾ ਫ਼ਰਜ ਨਿਭਾ ਸਕਣਗੇ। ਧੰਨਵਾਦ।
ਤੁਸੀਂ ਇਸ ਤਰ੍ਹਾਂ ਦੀਆਂ ਲਿਖਤਾਂ ਲਈ ਸਾਡੇ ਨਾਲ ਸੋਸ਼ਲ ਮੀਡੀਆ ’ਤੇ ਜੁੜੋ
ਕਹਾਣੀਆਂ ਪੜ੍ਹੋ । ਕਵਿਤਾਵਾਂ ਪੜ੍ਹੋ । ਲੇਖ ਪੜ੍ਹੋ । ਬੋਲਦੀਆਂ ਕਿਤਾਬਾਂ
ਰੇਡੀਉ ਸੁਣੋ । ਵੀਡੀਉ ਦੇਖੋ ਸੁਣੋ
by
Leave a Reply