ਮੇਰੀ ਮੌਤ ਤੇ ਨਾ ਰੋਇਓ, ਮੇਰੀ ਸੋਚ ਨੂੰ ਬਚਾਇਓ!
ਮੇਰੇ ਲਹੂ ਦਾ ਕੇਸਰ, ਰੇਤੇ ‘ਚ ਨਾ ਰਲਾਇਓ!
ਮੇਰੀ ਵੀ ਕੀ ਜਿੰਦਗੀ, ਬਸ ਬੂਰ ਸਰਕੜੇ ਦਾ,
ਆਹਾਂ ਦਾ ਸੇਕ ਕਾਫੀ, ਤੀਲੀ ਨਾ ਲਗਾਇਓ !
ਵਲਗਣਾ ‘ਚ ਕੈਦ ਹੋਣਾ, ਮੇਰੇ ਨਹੀਂ ਮੁਨਾਸਿਬ,
ਯਾਰਾਂ ਦੇ ਵਾਂਗ ਅਰਥੀ, ਸੜਕਾਂ ‘ਤੇ ਹੀ ਜਲਾਇਓ !
ਹੋਣਾ ਨਹੀਂ ਮੈਂ ਚਾਹੁੰਦਾ, ਸੜ ਕੇ ਸੁਆਹ ਇਕੇਰਾਂ,
ਜਦ ਤੱਕ ਢਲੇਗਾ ਸੂਰਜ , ਕਣ-ਕਣ ਮੇਰਾ ਜਲਾਇਓ !
ਜੀਵਨ ਤੋਂ ਮੌਤ ਤਾਈਂ, ਆਉਂਦੇ ਬੜੇ ਚੁਰਾਹੇ,
ਜਿਸ ਦਾ ਹੈ ਪੰਧ ਬਿਖੜਾ, ਓਸੇ ਹੀ ਰਾਹ ਜਾਇਓ !
-ਸੰਤ ਰਾਮ ਉਦਾਸੀ
ਇਹ ਵੀ ਪੜ੍ਹੋ
ਲਫ਼ਜਾਂ ਦਾ ਪੁਲ ਇਕ ਸੁਤੰਤਰ ਸਾਹਿਤਕ ਮੀਡੀਆ ਅਦਾਰਾ ਹੈ, ਜੋ ਬਿਨਾਂ ਕਿਸੇ ਸਿਆਸੀ ਜਾਂ ਵਪਾਰਕ ਦਬਾਅ ਅਤੇ ਪੱਖਪਾਤ ਦੇ ਤੁਹਾਡੇ ਤੱਕ ਸਾਹਿਤ, ਸਭਿਆਚਾਰ, ਵਿਰਸੇ ਨਾਲ ਸਬੰਧਤ ਲਿਖਤਾਂ, ਆਡਿਓ, ਵੀਡਿਓ, ਖ਼ਬਰਾਂ, ਸੂਚਨਾਵਾਂ ਅਤੇ ਜਾਣਕਾਰੀਆਂ ਪਹੁੰਚਾ ਰਿਹਾ ਹੈ। ਇਸ ਨੂੰ ਸਿਆਸੀ ਅਤੇ ਵਪਾਰਕ ਦਬਾਅ ਤੋਂ ਮੁਕਤ ਰੱਖਣ ਲਈ ਤੁਹਾਡੇ ਆਰਥਿਕ ਸਹਿਯੋਗ ਦੀ ਬੇਹੱਦ ਲੋੜ ਹੈ। ਤੁਸੀਂ ਆਪਣੀ ਮਰਜ਼ੀ ਅਨੁਸਾਰ ਜਿੰਨੀ ਚਾਹੋਂ ਸਹਿਯੋਗ ਰਾਸ਼ੀ ਸਾਨੂੰ ਹੇਠਾਂ ਦਿੱਤੇ ਬਟਨ ਉੱਤੇ ਕਲਿੱਕ ਕਰਕੇ ਭੇਜ ਸਕਦੇ ਹੋ। ਤੁਹਾਡੇ ਸਹਿਯੋਗ ਨਾਲ ਸਾਡੇ ਪੱਤਰਕਾਰ ਅਤੇ ਲੇਖਕ ਬੇਬਾਕੀ ਨਾਲ ਆਪਣਾ ਫ਼ਰਜ ਨਿਭਾ ਸਕਣਗੇ। ਧੰਨਵਾਦ।
ਕਹਾਣੀਆਂ ਪੜ੍ਹੋ । ਕਵਿਤਾਵਾਂ ਪੜ੍ਹੋ । ਲੇਖ ਪੜ੍ਹੋ । ਬੋਲਦੀਆਂ ਕਿਤਾਬਾਂ
ਰੇਡੀਉ ਸੁਣੋ । ਵੀਡੀਉ ਦੇਖੋ ਸੁਣੋ
Leave a Reply